14.3 C
Toronto
Wednesday, October 15, 2025
spot_img
Homeਪੰਜਾਬਕੈਪਟਨ ਅਮਰਿੰਦਰ ਭਲਕੇ ਦਿੱਲੀ 'ਚ ਰਾਜਘਾਟ 'ਤੇ ਦੇਣਗੇ ਧਰਨਾ

ਕੈਪਟਨ ਅਮਰਿੰਦਰ ਭਲਕੇ ਦਿੱਲੀ ‘ਚ ਰਾਜਘਾਟ ‘ਤੇ ਦੇਣਗੇ ਧਰਨਾ

Image Courtesy :jagbani(punjabkesari)

ਰਾਸ਼ਟਰਪਤੀ ਨੇ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੇ ਵਫਦ ਨੂੰ ਮਿਲਣ ਤੋਂ ਕੀਤਾ ਸੀ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਭਲਕੇ 4 ਨਵੰਬਰ ਨੂੰ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ ‘ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ਧਾਰਾ 144 ਲੱਗੇ ਹੋਣ ਕਾਰਨ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਤੱਕ ਚਾਰ-ਚਾਰ ਵਿਧਾਇਕਾਂ ਦਾ ਜਥਾ ਮਾਰਚ ਕਰੇਗਾ। ਪਹਿਲਾ ਜਥਾ ਸਵੇਰੇ 10.30 ਵਜੇ ਰਵਾਨਾ ਹੋਵੇਗਾ, ਜਿਸ ਦੀ ਅਗਵਾਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।

RELATED ARTICLES
POPULAR POSTS