
ਬਿਹਾਰ ‘ਚ ਤੀਜੇ ਪੜਾਅ ਦੀ ਵੋਟਿੰਗ ਲਈ ਚੋਣ ਪ੍ਰਚਾਰ ਜ਼ੋਰਾਂ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿਚ ਚੋਣ ਮਾਹੌਲ ਪੂਰੇ ਸਿਖਰਾਂ ‘ਤੇ ਹੈ ਅਤੇ ਹੁਣ ਆਉਂਦੀ 7 ਨਵੰਬਰ ਨੂੰ ਤੀਜੇ ਪੜਾਅ ਤਹਿਤ ਵੋਟਿੰਗ ਹੋਣੀ ਹੈ। ਇਨ੍ਹਾਂ ਵੋਟਾਂ ਦੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ ਰਾਹੁਲ ਗਾਂਧੀ ਨੇ ਅਰੀਆ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਈ.ਵੀ.ਐਮ. ਤਾਂ ‘ਮੋਦੀ ਵੋਟਿੰਗ ਮਸ਼ੀਨ’ ਹੈ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮਜ਼ਦੂਰਾਂ ਨੂੰ ਹਜ਼ਾਰਾਂ ਕਿਲੋਮੀਟਰ ਪੈਦਲ ਚੱਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਜ਼ਾਹਰ ਹੈ ਕਿ ਮੋਦੀ ਦੇ ਦਿਲ ਵਿਚ ਮਜ਼ਦੂਰਾਂ ਲਈ ਕੋਈ ਥਾਂ ਨਹੀਂ ਹੈ। ਰਾਹੁਲ ਨੂੰ ਆਸ ਹੈ ਕਿ ਬਿਹਾਰ ਵਿਚ ਕਾਂਗਰਸ ਦੀ ਅਗਵਾਈ ਵਾਲਾ ਗਠਜੋੜ ਹੀ ਚੋਣ ਜਿੱਤੇਗਾ।