9 ਵਿਅਕਤੀਆਂ ਦੀ ਮੌਤ – ਬਚਾਅ ਕਾਰਜ ਜਾਰੀ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਦੇ ਅਹਿਮਦਾਬਾਦ ਵਿਚ ਅੱਜ ਕੱਪੜੇ ਦੇ ਇੱਕ ਗੋਦਾਮ ਨੂੰ ਅੱਗ ਲੱਗਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ। ਇਸ ਤੋਂ ਬਾਅਦ ਗੋਦਾਮ ਦੀ ਛੱਤ ਡਿੱਗ ਗਈ ਅਤੇ 9 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅੱਗ ਬੁਝਾਊ ਦਸਤੇ ਨੇ ਮੌਕੇ ‘ਤੇ ਪਹੁੰਚ ਕੇ ਮਲਬੇ ਹੇਠਾਂ ਦੱਬੇ ਕਈ ਵਿਅਕਤੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਅੱਗ ਬੁਝਾਊ ਦਸਤੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਦਾਮ ਵਿਚ ਬਲਾਸਟ ਹੋਣ ਤੋਂ ਬਾਅਦ ਹੀ ਅੱਗ ਲੱਗੀ ਹੈ। ਪ੍ਰਸ਼ਾਸਨ ਨੇ 9 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

