
ਪੁਤਲੇ ਦੀ ਰਾਖ ਤੇ ਅਸਥੀਆਂ ਕੀਤੀਆਂ ਜਲ ਪ੍ਰਵਾਹ
ਅਜਨਾਲਾ/ਬਿਊਰੋ ਨਿਊਜ
ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਅਜਨਾਲਾ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ‘ਆਪ’ ਆਗੂ ਕੁਲਦੀਪ ਸਿੰਘ ਦੀ ਅਗਵਾਈ ਵਿਚ ਹਲਕੇ ਦੇ ਸੈਂਕੜੇ ਵਲੰਟੀਅਰਾਂ ਤੇ ਕਾਰਕੁੰਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਵਿਰੁੱਧ ਤਿੱਖੇ ਰੋਸ ਦਾ ਵਿਲੱਖਣ ਤੇ ਨਿਵੇਕਲੇ ਢੰਗ ਨਾਲ ਪ੍ਰਗਟਾਵਾ ਕੀਤਾ। ‘ਆਪ’ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਪਿੱਟ ਸਿਆਪਾ ਕਰਨ ਉਪਰੰਤ ਪੁਤਲੇ ਦੀ ਰਾਖ ਤੇ ਲੱਕੜੀਆਂ ਨੁਮਾ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਅਤੇ ਕੀਰਨੇ ਵੀ ਪਾਏ।