![](https://parvasinewspaper.com/wp-content/uploads/2020/11/4-300x169.jpg)
ਨਵੀਂ ਦਿੱਲੀ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਵਿਭਾਗ ਨੇ ਕੈਪਟਨ ਅਮਰਿੰਦਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਨੋਟਿਸ ਭੇਜੇ ਹਨ। ਇਸ ਗੱਲ ਦਾ ਖੁਲਾਸਾ ਕੈਪਟਨ ਨੇ ਨਵੀਂ ਦਿੱਲੀ ਵਿਚ ਕੀਤਾ। ਇਸ ਸਬੰਧੀ ਕੈਪਟਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਾ ਇਨਾਮ ਦੇ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈ.ਡੀ. ਦੇ ਨੋਟਿਸ ਤੋਂ ਇਲਾਵਾ, ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਵੀ ਇਨਕਮ ਟੈਕਸ ਵਿਭਾਗ ਵੱਲੋਂ ਨੋਟਿਸ ਭੇਜੇ ਗਏ ਸਨ। ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਦੀਆਂ ਦੋ ਪੋਤੀਆਂ ਅਤੇ ਨਾਲ ਹੀ ਇਕ ਪੋਤੇ ਨੂੰ ਵੀ ਨੋਟਿਸ ਭੇਜੇ ਗਏ ਹਨ।