ਅਮਿਤ ਸਿਹਾਗ ਨੇ ਖੂਨ ਨਾਲ ਹਸਤਾਖਰ ਕਰਕੇ ਖੇਤੀ ਕਾਨੂੰਨਾਂ ਖਿਲਾਫ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਡੱਬਵਾਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਦੇ ਕਈ ਸੂਬਿਆਂ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹਰਿਆਣਾ ਦੇ ਨੌਜਵਾਨ ਕਾਂਗਰਸੀ ਵਿਧਾਇਕ ਅਮਿਤ ਸਿਹਾਗ ਨੇ ਵੀ ਅਨੋਖੀ ਪਹਿਲ ਕੀਤੀ ਹੈ ਅਤੇ ਉਹ ਵੀ ਖੇਤੀ ਕਾਨੂੰਨਾਂ ਖਿਲਾਫ ਮੈਦਾਨ ਵਿਚ ਨਿੱਤਰ ਆਏ ਹਨ। ਸਿਹਾਗ ਨੇ ਖੇਤੀ ਕਾਨੂੰਨਾਂ ਖਿਲਾਫ ਖੂਨ ਨਾਲ ਹਸਤਾਖਰ ਵਾਲਾ ਇੱਕ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਹੈ। ਡੱਬਵਾਲੀ ਹਲਕੇ ਤੋਂ ਵਿਧਾਇਕ ਨੇ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਦੇ ਹਸਤਾਖਰ ਮੁਹਿੰਮ ਦੇ ਤਹਿਤ ਹਲਕੇ ਦੇ ਪਿੰਡਾਂ ਵਿਚੋਂ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਕਿਸਾਨਾਂ, ਮਜਦੂਰਾਂ ਸਮੇਤ 15 ਹਜ਼ਾਰ ਤੋਂ ਵੱਧ ਆਮ ਲੋਕਾਂ ਦੇ ਹਸਤਾਖਰ ਕਰਵਾ ਹਰਿਆਣਾ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ઠਕੁਮਾਰੀ ਸ਼ੈਲਜਾ ਨੂੰ ਸੌਂਪੇ।