
ਮਜੀਠੀਆ ਦੀ ਅਗਵਾਈ ‘ਚ ਭਾਰਤ ਭੂਸ਼ਣ ਖਿਲਾਫ ਵੀ ਲੁਧਿਆਣਾ ‘ਚ ਧਰਨਾ
ਮਲੋਟ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇੰਨੇ ਹੀ ਕਿਸਾਨ ਹਿਤੈਸ਼ੀ ਹਨ ਤਾਂ ਡਰਾਮੇ ਛੱਡ ਕੇ ਮਰਨ ਵਰਤ ‘ਤੇ ਬੈਠਣ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਵਿਰੁੱਧ ਮਤਾ ਪਾਸ ਕਰਨਾ ਵੀ ਮਹਿਜ਼ ਇਕ ਡਰਾਮਾ ਹੈ। ਉਧਰ ਦੂਜੇ ਪਾਸੇ ਲੁਧਿਆਣਾ ਵਿਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕਰ ਲਿਆ।