ਭਲਕੇ ਦੇਸ਼ ਭਰ ‘ਚ 12 ਤੋਂ 4 ਵਜੇ ਤੱਕ ਹੋਵੇਗਾ ਚੱਕਾ ਜਾਮ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਅੱਜ ਕਿਸਾਨ ਜਥੇਬੰਦੀਆਂ ਨੇ ਇਕ ਅਹਿਮ ਬੈਠਕ ਦੌਰਾਨ ਸੂਬੇ ਵਿਚ 20 ਨਵੰਬਰ ਤੱਕ ਰੇਲਵੇ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਨੂੰ ਖਾਲੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਸੂਬੇ ਵਿਚ ਪਹਿਲਾਂ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਨੂੰ ਲੈ ਕੇ 5 ਨਵੰਬਰ ਤੱਕ ਛੋਟ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਇਸ ਛੋਟ ਨੂੰ 15 ਦਿਨ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਕਿਸਾਨ ਰੇਲਵੇ ਸਟੇਸ਼ਨਾਂ ਦੇ ਬਾਹਰ ਪਾਰਕਾਂ ਵਿਚ ਧਰਨੇ ਲਾਉਣਗੇ। ਉਨ੍ਹਾਂ ਕਿਹਾ ਕਿ ਭਲਕੇ ਦੇਸ਼ ਭਰ ਵਿਚ ਕਿਸਾਨਾਂ ਵਲੋਂ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਅਗਲੀ ਬੈਠਕ 18 ਨਵੰਬਰ ਨੂੰ ਚੰਡੀਗੜ੍ਹ ਵਿਚ ਹੋਵੇਗੀ, ਜਿਸ ‘ਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 7 ਨਵੰਬਰ ਤੱਕ ਪੰਜਾਬ ਵਿਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੋਇਆ ਹੈ।
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਪੰਜਾਬ ‘ਚ ਰੇਲਵੇ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਨੂੰ ਖਾਲੀ ਕਰਨ ਦਾ ਕੀਤਾ ਐਲਾਨ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …