Breaking News
Home / ਭਾਰਤ / ਦਿੱਲੀ ਧਰਨੇ ‘ਚ ਨਵਜੋਤ ਸਿੱਧੂ ਗਰਜੇ – ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿਆਂਗੇ

ਦਿੱਲੀ ਧਰਨੇ ‘ਚ ਨਵਜੋਤ ਸਿੱਧੂ ਗਰਜੇ – ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿਆਂਗੇ

Image Courtesy :jagbani(punjabkesari)

ਬੋਲੇ – ਮਰ ਜਾਵਾਂਗੇ ਪਰ ਅੰਬਾਨੀ-ਅਡਾਨੀਆਂ ਨੂੰ ਪੰਜਾਬ ‘ਚ ਨਹੀਂ ਵੜਨ ਦਿਆਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਜੰਤਰ ਮੰਤਰ ਵਿਖੇ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਪੰਜਾਬ ਸਰਕਾਰ ਨਾਲ ਬਾਕੀ ਪਾਰਟੀਆਂ ਦੇ ਵਿਧਾਇਕ ਵੀ ਮੋਦੀ ਸਰਕਾਰ ਖਿਲਾਫ ਧਰਨੇ ਵਿਚ ਸ਼ਾਮਲ ਹੋਏ। ਅਕਸਰ ਹੀ ਚਰਚਾ ਵਿਚ ਰਹਿਣ ਵਾਲੇ ਨਵਜੋਤ ਸਿੱਧੂ ਨੇ ਵੀ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਸਿੱਧੂ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮਰ ਜਾਵਾਂਗੇ, ਪਰ ਅੰਬਾਨੀ ਅਤੇ ਅਡਾਨੀਆਂ ਨੂੰ ਪੰਜਾਬ ਵਿਚ ਨਹੀਂ ਵੜਨ ਦਿਆਂਗੇ। ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫੈਸਲਿਆਂ ਨਾਲ ਪੰਜਾਬੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਦੀ ਪੱਗ ਨੂੰ ਹੱਥ ਪਾ ਰਹੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੀ ਪੱਗ ਨੂੰ ਹੱਥ ਪਾਉਣ ਵਾਲੇ ਦਾ ਹੱਥ ਤੋੜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿਚ ਰੇਲਾਂ ਰੋਕੀਆਂ ਹਨ, ਸਮਾਨ ਨਹੀਂ ਪੁੱਜਣ ਦਿੱਤਾ ਜਾ ਰਿਹਾ ਅਤੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Check Also

ਖੇਤੀ ਕਾਨੂੰਨਾਂ ਖਿਲਾਫ ਦਿੱਲੀ ’ਚ ਰੋਸ ਮਾਰਚ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਿਲੀ ਇਜਾਜ਼ਤ

ਭਲਕੇ 17 ਸਤੰਬਰ ਨੂੰ ਕੀਤਾ ਜਾਣਾ ਸੀ ਰੋਸ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ …