Breaking News
Home / ਭਾਰਤ / ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਕੈਪਟਨ ਅਮਰਿੰਦਰ ਨੇ ਕਿਹਾ -ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਇਕ ਮਿਸ਼ਨ ਲਾਂਚ ਕਰਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜੋ ਕਿ ਸਰਾਸਰ ਗ਼ਲਤ ਹੈ। ਕੈਪਟਨ ਅਮਰਿੰਦਰ ਨੇ ਰਾਜਘਾਟ ਤੋਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਉਹ ਇਕ ਮਿਸ਼ਨ ਲਾਂਚ ਕਰਨਗੇ। ਪੰਜਾਬ ਦੇ ਗਵਰਨਰ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਰਾਜਪਾਲ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਦਬਾਈ ਹੈ, ਜਿਨ੍ਹਾਂ ਨੇ ਅਜੇ ਤੱਕ ਸੂਬੇ ਦੇ ਸੋਧ ਬਿਲ ਰਾਸ਼ਟਰਪਤੀ ਨੂੰ ਨਹੀਂ ਭੇਜੇ। ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਰੇਲਵੇ ਟਰੈਕ ਬੰਦ ਨਹੀਂ ਹਨ, ਸਿਰਫ ਦੋ ਥਾਵਾਂ ‘ਤੇ ਹੀ ਕਿਸਾਨ ਬੈਠੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਉਣ ਵਾਲੀਆਂ ਰੇਲਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਰਾਜਘਾਟ ‘ਤੇ ਧਾਰਾ 144 ਲਗਾਉਣ ਨੂੰ ਵੀ ਕੈਪਟਨ ਨੇ ਮੰਦਭਾਗਾ ਦੱਸਿਆ।

Check Also

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ 67 ਅਖਬਾਰਾਂ ’ਚ ਛਪਵਾਇਆ ਮੁਆਫ਼ੀਨਾਮਾ

ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ …