10.1 C
Toronto
Wednesday, September 23, 2026
spot_img
Homeਭਾਰਤਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਕੀਤੀ ਅਪੀਲ

ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਕੀਤੀ ਅਪੀਲ

ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਕੀਤੀ ਅਪੀਲ
Image Courtesy :jagbani(punjabkesar)

ਕਿਹਾ – ਇਸ ਵਾਰ ਵੀ ਦਿਵਾਲੀ ‘ਤੇ ਨਾ ਚਲਾਓ ਪਟਾਕੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਅਤੇ ਕਰੋਨਾ ਨਾਲ ਜੰਗ ਲੜਨ ਲਈ ਅੱਜ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਦਿਵਾਲੀ ਦੇ ਤਿਉਹਾਰ ਮੌਕੇ ਪਟਾਕੇ ਨਾ ਚਲਾਉਣ ਲਈ ਕਿਹਾ ਹੈ। ਕੇਜਰੀਵਾਲ ਨੇ ਡਿਜ਼ੀਟਲ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ਇਸ ਸਮੇਂ ਕਰੋਨਾ ਅਤੇ ਪ੍ਰਦੂਸ਼ਣ ਨਾਲ ਜੰਗ ਲੜ ਰਹੀ ਹੈ ਅਤੇ ਸਾਨੂੰ ਉਮੀਦ ਹੈ ਕਿ ਅਸੀਂ ਜ਼ਰੂਰ ਜਿੱਤ ਪ੍ਰਾਪਤ ਕਰਾਂਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਦੂਸ਼ਣ ਕਰਕੇ ਕਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਇਸ ਮਹੀਨੇ ਦਿੱਲੀ ਵਿਚ ਪ੍ਰਦੂਸ਼ਣ ਵਧ ਜਾਂਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਵਿਚੋਂ ਪਰਾਲੀ ਦਾ ਧੂੰਆਂ ਦਿੱਲੀ ਵੱਲ ਪਹੁੰਚਦਾ ਹੈ।

RELATED ARTICLES
POPULAR POSTS