![](https://parvasinewspaper.com/wp-content/uploads/2020/11/6-300x236.jpg)
ਲਾਪਤਾ ਸਰੂਪਾਂ ਦੇ ਮਾਮਲੇ ‘ਚ ਸਿੱਖ ਸਦਭਾਵਨਾ ਦਲ ਵਲੋਂ ਵਿਰਾਸਤੀ ਮਾਰਗ ਅੰਮ੍ਰਿਤਸਰ ਵਿਖੇ ਰੋਸ ਧਰਨਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਚੋਣ ਇਜਲਾਸ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਅੰਮ੍ਰਿਤਸਰ ‘ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਹਾਈ ਪਾਵਰ ਮੰਥਨ ਕਮੇਟੀ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਧਰ ਦੂਜੇ ਪਾਸੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਵਿਚ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ ਅੱਜ ਵੀ ਜਾਰੀ ਰਿਹਾ। ਇਹ ਰੋਸ ਧਰਨਾ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿਚ ਸ਼ੁਰੂ ਕੀਤਾ ਗਿਆ ਹੈ। ਵਡਾਲਾ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਐਫ. ਆਈ. ਆਰ. ਦਰਜ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਹ ਰੋਸ ਧਰਨਾ ਜਾਰੀ ਰਹੇਗਾ।