ਸਿਹਤ ਮੰਤਰਾਲੇ ਵਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਵਿਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਲਈ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਮੰਤਰਾਲੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ, ਪਰ ਵਿਦਿਆਰਥੀਆਂ ਦੀ ਆਮਦ ਘੱਟ ਹੀ ਦੇਖਣ ਨੂੰ ਮਿਲ ਰਹੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …