-16.1 C
Toronto
Sunday, February 1, 2026
spot_img
Homeਪੰਜਾਬਪੰਜਾਬ ਭਾਜਪਾ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ

ਪੰਜਾਬ ਭਾਜਪਾ ਵਲੋਂ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਵੀ ਰੇਲ ਮੰਤਰੀ ਨੂੰ ਮਿਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਵਲੋਂ ਅੱਜ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਵਿਜੇ ਸਾਂਪਲਾ ਨੇ ਦੱਸਿਆ ਕਿ ਕਿਸਾਨਾਂ ਅਤੇ ਉਦਯੋਗਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਆਗੂਆਂ ਨੇ ਰੇਲ ਮੰਤਰੀ ਕੋਲ ਪੰਜਾਬ ਵਿਚ ਰੇਲ ਗੱਡੀਆਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸਾਂਪਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਿਹਾ ਕਿ ਉਹ ਇਸ ਮੁੱਦੇ ‘ਤੇ ਆਪਣਾ ਫ਼ਰਜ਼ ਪੂਰਾ ਕਰਨ ਅਤੇ ਰੇਲਵੇ ਨੂੰ ਉੱਚਿਤ ਸੁਰੱਖਿਆ ਪ੍ਰਦਾਨ ਕਰਨ। ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਵੀ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿਚ ਮਾਲ ਗੱਡੀਆਂ ਚਲਾਉਣ ਦੀ ਮੰਗ ਕੀਤੀ। ਬਾਜਵਾ ਅਤੇ ਦੂਲੋਂ ਨੇ ਰੇਲ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਸੂਬੇ ਵਿਚ ਖਾਦ ਅਤੇ ਕੋਲੇ ਦੀ ਘਾਟ ਦਾ ਮਾਮਲਾ ਵੀ ਉਠਾਇਆ।

RELATED ARTICLES
POPULAR POSTS