3.2 C
Toronto
Wednesday, December 17, 2025
spot_img
Homeਪੰਜਾਬਭਾਜਪਾ ਪ੍ਰਧਾਨ ਨੱਡਾ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਭਾਜਪਾ ਪ੍ਰਧਾਨ ਨੱਡਾ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Image Courtesy :jagbani(punjabkesar)

ਕਿਹਾ – ਕੈਪਟਨ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਦਿੱਤੀ ਹਵਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਿੱਠੀ ਦਾ ਤਿੱਖਾ ਜਵਾਬ ਦਿੱਤਾ ਹੈ। ਨੱਡਾ ਨੇ ਪੰਜਾਬ ਵਿਚ ਮਾਲ ਗੱਡੀਆਂ ਦਾ ਆਵਾਜਾਈ ਮੁਲਤਵੀ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਕੈਪਟਨ ਦੀ ਹੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਲਈ ਕੈਪਟਨ ਅਮਰਿੰਦਰ ਤੇ ਉਨ੍ਹਾਂ ਦੀ ਪਾਰਟੀ ਜ਼ਿੰਮੇਵਾਰ ਹੈ ਕਿਉਂਕਿ ਉਨ੍ਹਾਂ ਨੇ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਨੂੰ ਖੁੱਲ੍ਹ ਕੇ ਹਵਾ ਦਿੱਤੀ। ਧਿਆਨ ਰਹੇ ਕਿ ਕੈਪਟਨ ਨੇ ਭਾਜਪਾ ਪ੍ਰਧਾਨ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਰੇਲਵੇ ਵੱਲੋਂ ਮਾਲ ਗੱਡੀਆਂ ਦੀ ਆਵਜਾਈ ਲਗਾਤਾਰ ਮੁਲਤਵੀ ਰੱਖੇ ਜਾਣ ਉੱਤੇ ਚਿੰਤਾ ਪ੍ਰਗਟਾਈ ਸੀ। ਨੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕਾਂਗਰਸ ਨੇ ਕਿਸਾਨਾਂ ਨੂੰ ਰੋਸ ਮੁਜ਼ਾਹਰੇ ਕਰਨ ਲਈ ਉਕਸਾਇਆ ਤੇ ਖ਼ੁਦ ਧਰਨੇ ਪ੍ਰਦਰਸ਼ਨਾਂ ਵਿੱਚ ਭਾਗ ਲਿਆ।

RELATED ARTICLES
POPULAR POSTS