ਪੰਜਾਬ ‘ਚ 4 ਘੰਟਿਆਂ ਲਈ ਸੜਕਾਂ ਬਿਲਕੁਲ ਹੋਈਆਂ ਸੁੰਨੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਦੇਸ਼ ਭਰ ਵਿਚ ਰੋਸ ਦੀ ਲਹਿਰ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਨ ਤੌਰ ‘ਤੇ ਚੱਕਾ ਜਾਮ ਕੀਤਾ ਗਿਆ। ਇਸ ਚੱਕਾ ਜਾਮ ਨੂੰ ਪੰਜਾਬ ਵਿਚ ਪੂਰਨ ਤੌਰ ‘ਤੇ ਹੁੰਗਾਰਾ ਮਿਲਿਆ ਅਤੇ ਦੁਪਹਿਰੇ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸੜਕਾਂ ਬਿਲਕੁਲ ਹੀ ਸੁੰਨੀਆਂ ਹੋ ਗਈਆਂ ਸਨ। ਪੰਜਾਬ ਦੀਆਂ ਸਾਰੀਆਂ ਮੇਨ ਸੜਕਾਂ ‘ਤੇ ਕਿਸਾਨਾਂ ਵਲੋਂ ਧਰਨੇ ਲਗਾਏ ਗਏ ਅਤੇ ਆਵਾਜਾਈ ਨੂੰ ਰੋਕੀ ਰੱਖਿਆ ਅਤੇ ਸਿਰਫ ਐਂਬੂਲੈਂਸਾਂ ਨੂੰ ਹੀ ਲੰਘਣ ਦਿੱਤਾ ਗਿਆ। ਧਰਨਿਆਂ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਜਪਾ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੀਆਂ ਹਨ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …