Breaking News
Home / ਹਫ਼ਤਾਵਾਰੀ ਫੇਰੀ / ਪਾਕਿ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ‘ਗੈਰ ਸਿੱਖ ਟਰੱਸਟ’ ਨੂੰ ਸੌਂਪਿਆ

ਪਾਕਿ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ‘ਗੈਰ ਸਿੱਖ ਟਰੱਸਟ’ ਨੂੰ ਸੌਂਪਿਆ

Image Courtesy :jagbani(punjabkesar)

ਭਾਰਤ ਨੇ ਪ੍ਰਗਟਾਇਆ ਇਤਰਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ‘ਇਵੈਕੁਟੀ ਪ੍ਰਾਪਰਟੀ ਬੋਰਡ’ ਨੂੰ ਸੌਂਪ ਦਿੱਤਾ ਹੈ। ਇਸ ਟਰੱਸਟ ਵਿਚ ਕੋਈ ਵੀ ਸਿੱਖ ਨੁਮਾਇੰਦਾ ਸ਼ਾਮਲ ਨਹੀਂ ਹੈ। ਪਾਕਿ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤ ਦੀਆਂ ਹੋਰ ਸਿੱਖ ਜਥੇਬੰਦੀਆਂ ਨੇ ਨਾਰਾਜ਼ਗੀ ਪ੍ਰਗਟਾਈ ਹੈ।
ਪਾਕਿ ਦੇ ਇਸ ਫੈਸਲੇ ਦਾ ਭਾਰਤ ਵਲੋਂ ਸਖਤ ਵਿਰੋਧ ਕੀਤਾ ਗਿਆ ਹੈ ਅਤੇ ਇਸ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਦੱਸਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਭਾਰਤ ਨੂੰ ਭੇਜੇ ਪੱਤਰ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਗੁਰਦੁਆਰਾ ਪ੍ਰਬੰਧਨ ਅਤੇ ਦੇਖਭਾਲ ਦਾ ਕੰਮ ਲੈ ਕੇ ਇਕ ਗੈਰ ਸਰਕਾਰੀ ਸੰਸਥਾ ‘ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ’ ਨੂੰ ਸੌਂਪਣ ‘ਤੇ ਚਿੰਤਾ ਪ੍ਰਗਟਾਈ ਹੈ। ਇਸੇ ਦੌਰਾਨ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਮਰਾਨ ਸਰਕਾਰ ਆਪਣੇ ਇਸ ਫੈਸਲੇ ‘ਤੇ ਮੁੜ ਗੌਰ ਕਰੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਵਿਅਕਤੀਆਂ ਨੂੰ ਹੀ ਪਤਾ ਹੁੰਦਾ ਹੈ ਕਿ ਮਰਿਆਦਾ ਦਾ ਕਿਸ ਤਰ੍ਹਾਂ ਧਿਆਨ ਰੱਖਣਾ ਹੈ ਅਤੇ ਇਸ ਕਰਕੇ ਇਹ ਜ਼ਿੰਮੇਵਾਰੀ ਸਿੱਖਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …