16.9 C
Toronto
Saturday, September 13, 2025
spot_img
Homeਹਫ਼ਤਾਵਾਰੀ ਫੇਰੀਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੋਮਵਾਰ ਨੂੰ ਦਰਬਾਰ ਸਾਹਿਬ ਵਿਚ ਸ਼੍ਰੋਮਣੀ ਕਮੇਟੀ ਤੇ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਤੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਇਸ ਦੌਰਾਨ ਦਰਸ਼ਨ ਕਰਨ ਵਾਲੀ ਸੰਗਤ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਭਾਵੇਂ ਕਰੋਨਾ ਦਾ ਸੰਕਟ ਬਰਕਰਾਰ ਹੈ ਪਰ ਇਸ ਮਹਾਮਾਰੀ ‘ਤੇ ਸ਼ਰਧਾਲੂਆਂ ਦੀ ਆਸਥਾ ਭਾਰੀ ਰਹੀ। ਸੰਗਤ ਨੇ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਮੱਥਾ ਟੇਕਣ ਮਗਰੋਂ ਕੀਰਤਨ ਦਾ ਆਨੰਦ ਮਾਣਿਆ। ਇਸ ਦੌਰਾਨ ਦਰਬਾਰ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਚ ਜਲੌਅ ਸਜਾਏ ਗਏ ਅਤੇ ਪੁਰਾਤਨ ਵੇਲੇ ਦੀਆਂ ਬੇਸ਼ਕੀਮਤੀ ਵਸਤਾਂ ਦਰਸ਼ਨਾਂ ਵਾਸਤੇ ਰੱਖੀਆਂ ਗਈਆਂ। ਸਵੇਰੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗਵਾਲ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਆ।

RELATED ARTICLES
POPULAR POSTS