ਓਟਵਾ : ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ। ਫਰੀਲੈਂਡ ਨੇ ਟਵਿੱਟਰ ਉੱਤੇ ਆਪਣਾ ਰਿਜ਼ਲਟ ਸਾਰਿਆਂ ਨਾਲ ਸਾਂਝਾ ਕੀਤਾ। ਇਸ ਤੋਂ 24 ਘੰਟੇ ਪਹਿਲਾਂ ਫਰੀਲੈਂਡ ਨੇ ਇਹ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਕੋਵਿਡ-19 ਟੈਸਟ ਕਰਵਾਇਆ ਗਿਆ ਹੈ ਤੇ ਉਹ ਸੈਲਫ ਆਈਸੋਲੇਟ ਕਰ ਰਹੀ ਹੈ। ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਕਿਸੇ ਕੋਵਿਡ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਈ ਹੋ ਸਕਦੀ ਹੈ। ਫਰੀਲੈਂਡ, ਜੋ ਕਿ ਪ੍ਰਧਾਨ ਮੰਤਰੀ ਨੂੰ ਨਿਯਮਿਤ ਤੌਰ ਉੱਤੇ ਮਿਲਦੀ ਹੈ, ਨੇ ਆਖਿਆ ਕਿ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਕੋਵਿਡ-19 ਕਾਂਟੈਕਟ ਟਰੇਸਿੰਗ ਐਪ ਵੱਲੋਂ ਇਸ ਸਬੰਧ ਵਿੱਚ ਐਲਰਟ ਕੀਤਾ ਗਿਆ। ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕਦੋਂ ਤੇ ਕਿਵੇਂ ਵਾਇਰਸ ਦੇ ਸੰਪਰਕ ਵਿੱਚ ਆਏ ਸਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …