ਸੁਪਰੀਮ ਕੋਰਟ ਨੇ ਭਾਰਤ ਦੀ ਸਰਕਾਰ ਕੋਲੋਂ ਮੰਗਿਆ ਜਵਾਬ
ਨਵੀਂ ਦਿੱਲੀ : ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ 6 ਹਫ਼ਤਿਆਂ ਵਿਚ ਸਟੇਟਸ ਰਿਪੋਰਟ ਮੰਗੀ ਹੈ। ਜਸਟਿਸ ਯੂ. ਯੂ. ਲਲਿਤ ਅਤੇ ਅਸ਼ੋਕ ਭੂਸ਼ਣ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ 6 ਹਫ਼ਤਿਆਂ ਦੇ ਅੰਦਰ-ਅੰਦਰ ਮਾਮਲੇ ਵਿਚ ਸਥਿਤੀ ਦੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਜਨਵਰੀ ਦੇ ਪਹਿਲੇ ਹਫ਼ਤੇ ਸੁਣਵਾਈ ਲਈ ਇਸ ਨੂੰ ਸੂਚੀਬੱਧ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜ ਅਕਤੂਬਰ ਨੂੰ ਹੋਈ ਸੁਣਵਾਈ ਵਿਚ ਵਿਦੇਸ਼ ਮੰਤਰਾਲੇ ਨੇ ਅਦਾਲਤ ਨੂੰ ਦੱਸਿਆ ਸੀ ਕਿ ਭਗੌੜੇ ਕਾਰੋਬਾਰੀ ਦੀ ਹਵਾਲਗੀ ਦਾ ਆਦੇਸ਼ ਬ੍ਰਿਟੇਨ ਦੀ ਸਰਵਉਚ ਅਦਾਲਤ ਨੇ ਦਿੱਤਾ ਸੀ, ਪਰ ਇਸਦਾ ਕੋਈ ਅਸਰ ਨਹੀਂ ਹੋਇਆ। ਕੇਂਦਰ ਸਰਕਾਰ ਦਾ ਕਹਿਣਾ ਸੀ ਕਿ ਉਸ ਨੂੰ ਬ੍ਰਿਟੇਨ ਵਿਚ ਚੱਲ ਰਹੀ ਗੁਪਤ ਕਾਰਵਾਈ ਦੀ ਜਾਣਕਾਰੀ ਨਹੀਂ ਹੈ, ਜਿਸਦੇ ਕਾਰਨ ਮਾਲਿਆ ਦੀ ਹਵਾਲਗੀ ਵਿਚ ਦੇਰੀ ਹੋ ਰਹੀ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …