Breaking News
Home / ਦੁਨੀਆ / ਫਰਾਂਸ ਨੇ ਏਅਰ ਸਟਰਾਈਕ ਕਰਕੇ ਮਾਰੇ50 ਅੱਤਵਾਦੀ

ਫਰਾਂਸ ਨੇ ਏਅਰ ਸਟਰਾਈਕ ਕਰਕੇ ਮਾਰੇ50 ਅੱਤਵਾਦੀ

ਆਸਟਰੀਆ ਦੀ ਰਾਜਧਾਨੀ ਵਿਆਨਾ ‘ਚ ਅੱਤਵਾਦੀ ਹਮਲੇ ਦੌਰਾਨ 2 ਮੌਤਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਫਰਾਂਸ ਨੇ ਮਾਲੀ ਵਿਚ ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟਰਾਈਕ ਕੀਤੀ। ਦਾਅਵਾ ਕੀਤਾ ਗਿਆ ਹੈ ਕਿ ਇਸ ਹਮਲੇ ਵਿਚ ਅਲਕਾਇਦਾ ਦੇ ਕਰੀਬ 50 ਅੱਤਵਾਦੀ ਮਾਰੇ ਗਏ ਹਨ। ਫਰਾਂਸ ਦੀ ਫੌਜ ਦੇ ਬੁਲਾਰੇ ਕਰਨਲ ਫੇਡਰਿਕ ਬਾਰਬਰੀ ਨੇ ਦੱਸਿਆ ਕਿ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅੱਤਵਾਦੀ ਸੰਗਠਨ ਫੌਜ ਦੇ ਕੈਂਪਾਂ ‘ਤੇ ਹਮਲੇ ਕਰਨ ਦੀ ਤਾਕ ਵਿਚ ਸੀ। ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੀ ਨੇ ਕਿਹਾ ਕਿ ਪਿਛਲੇ ਦਿਨੀਂ ਇਕ ਅਜਿਹੇ ਅਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ 50 ਤੋਂ ਜ਼ਿਆਦਾ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ। ਉਧਰ ਦੂਜੇ ਪਾਸੇ ਆਸਟਰੀਆ ਦੀ ਰਾਜਧਾਨੀ ਵਿਆਨਾ ਵਿਚ 6 ਵੱਖ-ਵੱਖ ਥਾਈਂ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਦੌਰਾਨ 2 ਵਿਅਕਤੀਆਂ ਦੀ ਮੌਤ ਹੋਈ ਹੈ, ਜਦਕਿ ਕਈ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ।

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …