ਚੰਡੀਗੜ੍ਹ/ਬਿਊਰੋ ਨਿਊਜ਼
1984 ਵਿਚ ਹਰਿਆਣਾ ਦੇ ਹੋਂਦ ਚਿੱਲੜ ਵਿਚ ਹੋਏ ਸਿੱਖ ਕਤਲੇਆਮ ਲਈ ਜਸਟਿਸ ਟੀ.ਪੀ. ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋਸ਼ੀ ਠਹਿਰਾਏ ਗਏ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹੋਂਦ ਚਿੱਲੜ ਤਾਲਮੇਲ ਕਮੇਟੀ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਿਵਾਸ ਕੋਲ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦੇ ਨਾਮ ਮੰਗ-ਪੱਤਰ ਦੇ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ। ਤਾਲਮੇਲ ਕਮੇਟੀ ਦੇ ਮੈਂਬਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਪੰਜਾਬ ਐਮ.ਐਲ.ਏ. ਹੋਸਟਲ ਤੋਂ ਮੰਗ ਪੱਤਰ ਦੇਣ ਲਈ ਗਏ ਅਤੇ ਜਿਵੇਂ ਹੀ ਉਹ ਖੱਟਰ ਦੇ ਨਿਵਾਸ ਸਥਾਨ ਤੋਂ 100 ਗਜ ਦੂਰ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਤਾਲਮੇਲ ਕਮੇਟੀ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਤਾਲਮੇਲ ਕਮੇਟੀ ਦਾ ਇਕ ਵਫ਼ਦ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇਣ ਲਈ ਖੱਟਰ ਦੇ ਨਿਵਾਸ ‘ਤੇ ਪੁੱਜਾ। ਖੱਟਰ ਉਸ ਸਮੇਂ ਮੌਜੂਦ ਨਹੀਂ ਸਨ ਪਰ ਉਨ੍ਹਾਂ ਦੇ ਨਿੱਜੀ ਸਟਾਫ ਨੇ ਤਾਲਮੇਲ ਕਮੇਟੀ ਤੋਂ ਮੰਗ ਪੱਤਰ ਲੈ ਲਿਆ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …