Breaking News
Home / ਪੰਜਾਬ / ‘ਮੇਲਾ ਗਦਰੀ ਬਾਬਿਆਂ ਦਾ’ ‘ਚ ਖੇਤੀ ਕਾਨੂੰਨਾਂ ਵਿਰੁੱਧ ਉਠੀ ਆਵਾਜ਼

‘ਮੇਲਾ ਗਦਰੀ ਬਾਬਿਆਂ ਦਾ’ ‘ਚ ਖੇਤੀ ਕਾਨੂੰਨਾਂ ਵਿਰੁੱਧ ਉਠੀ ਆਵਾਜ਼

Members of Desh Bhagat Yadgar hall committee participating in flag hoasting ceremony during celebrate Mela Ghadri Babeyan Da at Desh Bhagat Yadgar hall in Jalandhar on Sunday.Tribune Photo:Malkiat Singh.

ਪੰਜਾਬ ਦੇ ਮੌਜੂਦਾ ਹਾਲਾਤ ਵਿਰੁੱਧ ਡਟਣ ਦਾ ਸੱਦਾ
ਜਲੰਧਰ : ਗ਼ਦਰ ਪਾਰਟੀ ਦੇ ਸੰਸਥਾਪਕ ਸੋਹਣ ਸਿੰਘ ਭਕਨਾ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ 29ਵਾਂ ‘ਮੇਲਾ ਗ਼ਦਰੀ ਬਾਬਿਆਂ’ ਦਾ ਪੰਜਾਬ ਦੇ ਲੋਕਾਂ ਨੂੰ ਮੌਜੂਦਾ ਹਾਲਾਤ ਵਿਰੁੱਧ ਇਕਜੁੱਟਤਾ ਨਾਲ ਲੜਨ ਦਾ ਸੱਦਾ ਦਿੰਦਿਆਂ ਸਮਾਪਤ ਹੋ ਗਿਆ। ਦੇਸ਼ ਭਗਤ ਯਾਦਗਾਰ ਹਾਲ ਵਿੱਚ ਬੁਲਾਰਿਆਂ ਨੇ ਨਵੇਂ ਖੇਤੀ ਕਾਨੂੰਨਾਂ, ਸੰਘੇ ਢਾਂਚੇ ਨੂੰ ਤਹਿਸ-ਨਹਿਸ ਕਰਨ ਅਤੇ ਜਮਹੂਰੀਅਤ ਦੇ ਕੀਤੇ ਜਾ ਰਹੇ ਘਾਣ ਵਿਰੁੱਧ, ਦੇਸ਼ ਨੂੰ ਇੱਕੋ ਰੰਗ ਵਿੱਚ ਰੰਗੇ ਜਾਣ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਕਿਸਾਨਾਂ ਦੇ ਅੰਦੋਲਨਾਂ ਨੂੰ ਸਾਰੇ ਪੰਜਾਬੀਆਂ ਵੱਲੋਂ ਸਾਥ ਦੇਣ ਦੀ ਅਪੀਲ ਕੀਤੀ। ਮੇਲੇ ਦੀ ਰਸਮੀ ਸ਼ੁਰੂਆਤ ਝੰਡਾ ਚੜ੍ਹਾਉਣ ਨਾਲ ਹੋਈ। ਕਾਮਰੇਡ ਸੁਰਿੰਦਰ ਸਿੰਘ ਜਲਾਲਦੀਵਾਲ ਨੇ ਝੰਡਾ ਝੁਲਾ ਕੇ ਮੇਲੇ ਦੀ ਸ਼ੁਰੂਆਤ ਕੀਤੀ। ਕਾਮਰੇਡ ਅਮੋਲਕ ਦਾ ਲਿਖਿਆ ਝੰਡੇ ਦਾ ਗੀਤ ‘ਮਸ਼ਾਲਾਂ ਬਾਲ ਕੇ ਚੱਲਣਾ’ ਇਸ ਵਾਰ ਵੀ ਮੇਲੇ ਦਾ ਸਿਖ਼ਰ ਹੋ ਨਿੱਬੜਿਆ। ਕਾਮਰੇਡ ਅਮੋਲਕ ਨੇ ਇਸ ਗੀਤ ਰਾਹੀਂ ਹਾਥਰਸ ਕਾਂਡ, ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਹੋਰ ਅਨੇਕਾਂ ਮਸਲਿਆਂ ਨੂੰ ਉਭਾਰਿਆ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਡਾ. ਪਰਮਿੰਦਰ, ਰਣਜੀਤ ਸਿੰਘ ਔਲਖ, ਸੁਰਿੰਦਰ ਕੁਮਾਰੀ ਕੋਛੜ, ਚਿਰੰਜੀ ਲਾਲ ਕੰਗਣੀਵਾਲ, ਹਰਦੇਵ ਅਰਸ਼ੀ, ਮੰਗਤ ਰਾਮ ਪਾਸਲਾ, ਸੀਤਲ ਸਿੰਘ ਸੰਘਾ ਸ਼ਾਮਲ ਸਨ। ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਦੇਸ਼ ਬਹੁਤ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹਰ ਹਰਬਾ ਵਰਤ ਕੇ ਲੋਕਤੰਤਰ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ। ਬਹੁਤ ਸਾਰੇ ਪੱਤਰਕਾਰ, ਬੁੱਧੀਜੀਵੀ, ਰੰਗਕਰਮੀ, ਪ੍ਰੋਫ਼ੈਸਰ, ਲੇਖਕ ਜੇਲ੍ਹਾਂ ਵਿੱਚ ਬੰਦ ਕੀਤੇ ਗਏ ਹਨ, ਉਨ੍ਹਾਂ ਦੀ ਜ਼ੁਬਾਨ ਬੰਦ ਕੀਤੀ ਜਾ ਰਹੀ ਹੈ। ਮੇਲੇ ਵਿੱਚ ਮੁੱਖ ਬੁਲਾਰੇ ਵਜੋਂ ਪੁੱਜੇ ਉੱਘੇ ਨਾਟਕਕਾਰ ਡਾ. ਸਵਰਾਜਬੀਰ ਨੇ ਪੰਜਾਬ ਤੇ ਹਰਿਆਣਾ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਦੀ ਗੱਲ ਕੀਤੀ ਅਤੇ ਦੱਸਿਆ ਕਿ ਮੱਧ ਕਾਲੀਨ ਸਾਹਿਤ ਵਿੱਚ ਪੰਜਾਬ ਦੀ ਧਰਨਾ ਕਿਵੇਂ ਉੱਭਰੀ। ਉਨ੍ਹਾਂ 1669-1672 ਵਿੱਚ ਹਰਿਆਣਾ ਵਿੱਚ ਹੋਏ ਸਤਨਾਮੀ ਅੰਦੋਲਨ ਦਾ ਜ਼ਿਕਰ ਕੀਤਾ ਤੇ ਉਸ ਨੂੰ ਕਿਸਾਨ ਅੰਦੋਲਨ ਤੇ ਨਾਗਰਿਕਤਾ ਸੋਧ ਕਾਨੂੰਨਾਂ ਵਿਰੋਧੀ ਅੰਦੋਲਨਾਂ ਨਾਲ ਜੋੜਿਆ।ઠਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਅਨੂਪਮਾ ਨੇ ਨਵੇਂ ਖੇਤੀ ਕਾਨੂੰਨਾਂ ਦੇ ਕਿਸਾਨਾਂ ਅਤੇ ਮੁਲਕ ਦੇ ਆਮ ਲੋਕਾਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਦੇਸ਼ ਵਿੱਚ ਦਲਿਤਾਂ, ਔਰਤਾਂ, ਘੱਟ-ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਦਾ ਜ਼ਿਕਰ ਕੀਤਾ।
ਸੋਵੀਨਾਰ ਤੇ ਕਿਤਾਬਾਂ ਰਿਲੀਜ਼ઠ: ਪੁਸਤਕ ਮੇਲਾ ਵੀ ਪੁਸਤਕ ਪ੍ਰੇਮੀਆਂ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਸੋਵੀਨਾਰ ਤੇ ਕਈ ਕਿਤਾਬਾਂ ਰਿਲੀਜ਼ ਕੀਤੀਆਂ ਗਈਆਂ। ਇਨਕਲਾਬੀ ਰਸੂਲਪੁਰੀ ਕਵੀਸ਼ਰੀ ਜਥੇ ਨੇ ਵਾਰਾਂ ਤੇ ਗੀਤ ਪੇਸ਼ ਕੀਤੇ। ਲਘੂ ਨਾਟਕ, ਗੀਤ ਸੰਗੀਤ ਤੇ ਕਵੀ ਦਰਬਾਰ ਵੀ ਹੋਇਆ। ਕਵੀ ਦਰਬਾਰ ਵਿਚ ਮੰਗਤ ਰਾਮ ਪਾਸਲਾ, ਕਾਮਰੇਡ ਦਰਸ਼ਨ ਖਟਕੜ, ਸੁਰਜੀਤ ਜੱਜ, ਡਾ. ਪਾਲ ਕੌਰ, ਜਸਵਿੰਦਰ ਯੋਧਾ, ਨੀਤੂ ਅਰੋੜਾ, ਮਨਜਿੰਦਰ ਕੰਵਲ ਨੇ ਰਚਨਾਵਾਂ ਪੇਸ਼ ਕੀਤੀਆਂ। ਗ਼ਦਰੀ ਬਾਬਿਆਂ ਦਾ ਮੇਲਾ ਨਾਟਕਾਂ ਅਤੇ ਗੀਤਾਂ ਭਰੀ ਸ਼ਾਮ ਨਾਲ ਸਮਾਪਤ ਹੋਇਆ।

Check Also

ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਚੁੱਕੇ ਸਵਾਲ

ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ …