ਅੰਮ੍ਰਿਤਸਰ/ਬਿਊਰੋ ਨਿਊਜ਼
328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਵਿੱਚੋਂ 3 ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕਰਕੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਸ਼੍ਰੋਮਣੀ ਕਮੇਟੀ ਕੋਲੋਂ ਜਵਾਬ ਮੰਗਿਆ ਹੈ।ઠਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਇਹ ਕੇਸ ਪਬਲੀਕੇਸ਼ਨ ਵਿਭਾਗ ਦੇ ਮੀਤ ਸਕੱਤਰ ਗੁਰਬਚਨ ਸਿੰਘ, ਬਾਜ ਸਿੰਘ ਅਤੇ ਦਲਬੀਰ ਸਿੰਘ ਵੱਲੋਂ ਦਾਇਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਪੰਜ ਕਰਮਚਾਰੀਆਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ ਅਤੇ ਪੰਜ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਸੀ। ਫਾਰਗ ਕੀਤੇ ਗਏ ਕਰਮਚਾਰੀਆਂ ਵਿੱਚ ਕੇਸ ਦਾਇਰ ਕਰਨ ਵਾਲੇ ਕਰਮਚਾਰੀ ਵੀ ਸ਼ਾਮਲ ਹਨ।ઠ
ਇਸ ਸਬੰਧੀ ਗੁਰਬਚਨ ਸਿੰਘ ਨੇ ਆਖਿਆ ਕਿ ਉਨ੍ਹਾਂ ਅਦਾਲਤ ਵਿੱਚ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੋਮ੍ਰਣੀ ਕਮੇਟੀ ਵੱਲੋਂ ਉਨ੍ਹਾਂ ‘ਤੇ ਗ਼ਲਤ ਦੋਸ਼ ਲਾਏ ਗਏ ਹਨ। ਉਹ ਜੁਲਾਈ ਮਹੀਨੇ ਸੇਵਾਮੁਕਤ ਹੋ ਗਏ ਸਨ ਪਰ ਉਨ੍ਹਾਂ ਦੇ ਸੇਵਾ ਕਾਲ ਵਿੱਚ ਵਾਧਾ ਕਰ ਦਿੱਤਾ ਗਿਆ ਅਤੇ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਨੂੰ ਫਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿੱਚ ਜਦੋਂ ਅੱਗ ਲੱਗੀ ਅਤੇ ਸਰੂਪ ਘਟੇ ਸਨ, ਉਦੋਂ ਉਹ ਇਸ ਵਿਭਾਗ ਨਾਲ ਸਬੰਧਤ ਵੀ ਨਹੀਂ ਸਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਮਿਲੇ ਅਤੇ ਲਾਏ ਦੋਸ਼ਾਂ ਨੂੰ ਰੱਦ ਕਰਦੇ ਦਸਤਾਵੇਜ਼ ਪੇਸ਼ ਕੀਤੇ ਪਰ ਭਰੋਸਾ ਦੇਣ ਮਗਰੋਂ ਵੀ ਉਨ੍ਹਾਂ ਦੇ ਹੱਕ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਮਜਬੂਰਨ ਉਨ੍ਹਾਂ ਨੂੰ ਨਿਆਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ। ਪਬਲੀਕੇਸ਼ਨ ਵਿਭਾਗ ਦੇ ਕਲਰਕ ਬਾਜ ਸਿੰਘ ਨੇ ਦਾਅਵਾ ਕੀਤਾ ਕਿ ਉਸ ਨੂੰ ਇਸ ਮਾਮਲੇ ਵਿੱਚ ਗ਼ਲਤ ਫਸਾਇਆ ਗਿਆ ਹੈ।
ਅਦਾਲਤ ਨੇ ਕੋਈ ਜਵਾਬ ਨਹੀਂ ਮੰਗਿਆ: ਲੌਂਗੋਵਾਲઠ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਹੁਣ ਤੱਕ ਅਦਾਲਤ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਮੰਗਿਆ ਗਿਆ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਈ ਹੋਈ ਹੈ, ਜਿਸ ਵਿੱਚ ਲੋੜ ਮੁਤਾਬਕ ਹੋਰ ਵੀ ਮਾਹਿਰ ਸ਼ਾਮਲ ਕੀਤੇ ਜਾ ਸਕਦੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …