Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਵੱਲੋਂ ਸ਼ਵੇਤ ਮਲਿਕ ਦੀ ਗੱਡੀ ‘ਤੇ ਪੱਥਰਾਂ ਤੇ ਬੋਤਲਾਂ ਨਾਲ ਹਮਲਾ

ਕਿਸਾਨ ਜਥੇਬੰਦੀਆਂ ਵੱਲੋਂ ਸ਼ਵੇਤ ਮਲਿਕ ਦੀ ਗੱਡੀ ‘ਤੇ ਪੱਥਰਾਂ ਤੇ ਬੋਤਲਾਂ ਨਾਲ ਹਮਲਾ

ਸੁਰੱਖਿਆ ਟੀਮ ਨੇ ਕਾਫਲੇ ਨੂੰ ਮੁਸ਼ਕਲ ਨਾਲ ਭੀੜ ‘ਚੋਂ ਕੱਢਿਆ ਬਾਹਰ
ਫਾਜ਼ਿਲਕਾ : ਰਾਜ ਸਭਾ ਦੇ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨ ਲਈ ਫਾਜ਼ਿਲਕਾ ਪਹੁੰਚੇ ਹੋਏ ਸਨ ਕਿ ਉੱਥੇ ਕਿਸਾਨ ਅੰਦੋਲਨ ਕਾਰਨ ਕੁਝ ਕਿਸਾਨ ਜਥੇਬੰਦੀਆਂ ਨੇ ਮਲਿਕ ਦੀ ਗੱਡੀ ‘ਤੇ ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕਰ ਦਿੱਤਾ।
ਸੁਰੱਖਿਆ ਟੀਮ ਨੇ ਸ਼ਵੇਤ ਮਲਿਕ ਦੇ ਕਾਫਲੇ ਨੂੰ ਭੀੜ ਵਿਚੋਂ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਇਸ ਤੋਂ ਪਹਿਲਾਂ ਸ਼ਵੇਤ ਮਲਿਕ ਨੇ ਫਾਜ਼ਿਲਕਾ ਦੇ ਅਬੋਹਰ ਰੋਡ ‘ਤੇ ਸਥਿਤ ਜਿਹੜੇ ਹੋਟਲ ਵਿਚ ਆਉਣਾ ਸੀ, ਉਸਦੇ ਬਾਹਰ ਕਿਸਾਨ ਅਤੇ ਸਹਿਯੋਗੀ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਵੇਤ ਮਲਿਕ ਅਤੇ ਭਾਜਪਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮਲਿਕ ਨੇ ਗੱਲਬਾਤ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਇਹ ਹਮਲੇ ਕਾਂਗਰਸ ਹੀ ਕਰਵਾ ਰਹੀ ਹੈ, ਪਰ ਭਾਜਪਾ ਡਰਨ ਵਾਲੀ ਨਹੀਂ ਹੈ ਕਿਉਂਕਿ ਕਾਂਗਰਸ ਭਾਜਪਾ ਨੂੰ ਐਮਰਜੈਂਸੀ ਦੌਰਾਨ ਨਹੀਂ ਡਰਾ ਸਕੀ ਤਾਂ ਹੁਣ ਕਿਵੇਂ ਡਰਾ ਸਕੇਗੀ।
ਉਨ੍ਹਾਂ ਕਿਹਾ ਕਿ ਜਿਹੜੇ ਭਾਜਪਾ ਵਰਕਰਾਂ ਨੂੰ ਕਾਂਗਰਸ ਡਰਾਉਣ ਦੀ ਕੋਸ਼ਿਸ਼ ਕਰੇਗੀ, ਉਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿਚ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਜਿੰਨਾ ਮਰਜ਼ੀ ਜ਼ੁਲਮ ਕਰ ਲਵੇ, ਪਰ ਭਾਜਪਾ ਦੀ ਵਧ ਰਹੀ ਸ਼ਕਤੀ ਨੂੰ ਰੋਕ ਨਹੀਂ ਸਕਦੀ। ਇਹ ਕਾਂਗਰਸੀਆਂ ਦੀ ਸੋਚੀ-ਸਮਝੀ ਸਾਜਿਸ਼ ਹੈ। ਪੰਜਾਬ ਵਿਚ ਕੈਪਟਨ ਸਰਕਾਰ ਫੇਲ੍ਹ ਹੋ ਚੁੱਕੀ ਹੈ ਅਤੇ ਜਨਤਾ ਦਾ ਧਿਆਨ ਕਿਸੇ ਹੋਰ ਪਾਸੇ ਨਾ ਜਾਵੇ, ਇਸ ਲਈ ਭਾਜਪਾ ਆਗੂਆਂ ‘ਤੇ ਹਮਲੇ ਕਰਵਾ ਰਹੀ ਹੈ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …