ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਦੇ ਖ਼ਿਲਾਫ਼ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਸਾਲ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿਚ ਫਸੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ 11 ਮਈ ਨੂੰ ਜਿਹੜੀ ਅਗਾਊਂ ਜ਼ਮਾਨਤ ਦਿੱਤੀ, ਉਸ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਪਰ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਆਪਣੀ ਇਹ ਪਟੀਸ਼ਨ ਵਾਪਸ ਲੈ ਲਈ। ਜਸਟਿਸ ਫ਼ਤਹਿਦੀਪ ਸਿੰਘ ਦੇ ਬੈਂਚ ਦੇ ਸਾਹਮਣੇ ਸਰਕਾਰ ਨੇ ਕਿਹਾ ਕਿ ਸੁਪਰੀਮ ਕੋਰਟ ਇਸ ਮਾਮਲੇ ਵਿਚ ਸੈਣੀ ਨੂੰ ਅੰਤਰਿਮ ਜ਼ਮਾਨਤ ਦੇ ਕੇ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਚੁੱਕੀ ਹੈ, ਤਾਂ ਅਜਿਹੇ ਵਿਚ ਇਸ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਇਸ ਲਈ ਇਹ ਪਟੀਸ਼ਨ ਵਾਪਸ ਲਈ ਜਾ ਰਹੀ ਹੈ। ਸਰਕਾਰ ਦੇ ਇਸ ਜਵਾਬ ‘ਤੇ ਹਾਈਕੋਰਟ ਨੇ ਸਰਕਾਰ ਨੂੰ ਪਟੀਸ਼ਨ ਵਾਪਸ ਲੈਣ ਦੀ ਛੋਟ ਦਿੰਦੇ ਹੋਏ ਪਟੀਸ਼ਨ ਖਾਰਿਜ ਕਰ ਦਿੱਤੀ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …