12.2 C
Toronto
Sunday, October 11, 2026
spot_img
Homeਪੰਜਾਬਪੰਜਾਬ 'ਚ ਬਿਜਲੀ ਦੇ ਲੱਗਣ ਲੱਗੇ ਲੰਬੇ ਕੱਟ

ਪੰਜਾਬ ‘ਚ ਬਿਜਲੀ ਦੇ ਲੱਗਣ ਲੱਗੇ ਲੰਬੇ ਕੱਟ

ਪੰਜਾਬ ‘ਚ ਬਿਜਲੀ ਦੇ ਲੱਗਣ ਲੱਗੇ ਲੰਬੇ ਕੱਟਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਢੁੱਕਵੀਂ ਬਿਜਲੀ ਸਪਲਾਈ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਰਾਜ ਭਰ ਵਿਚ ਬਿਜਲੀ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਬੇਵਸੀ ਜ਼ਾਹਰ ਕਰਦਿਆਂ ਆਖਿਆ ਕਿ ਇਸ ਤੋਂ ਬਿਨਾ ਕੋਈ ਚਾਰਾ ਨਹੀਂ ਬਚਿਆ। ਤਾਪ ਬਿਜਲੀ ਘਰਾਂ ਕੋਲ ਕੋਲੇ ਦੇ ਭੰਡਾਰ ਖਤਮ ਹੋਣ ਕਰਕੇ ਬਿਜਲੀ ਕੱਟ ਸ਼ੁਰੂ ਹੋ ਗਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦਾ ਆਖ਼ਰੀ ਪਾਵਰ ਪਲਾਂਟ ਜੀਵੀਕੇ ਥਰਮਲ ਦੇ ਬੰਦ ਹੋਣ ਕਾਰਨ ਦਿਨ ਦੌਰਾਨ ਬਿਜਲੀ ਦੀ ਘਾਟ ਵਿੱਚ 1000-1500 ਮੈਗਾਵਾਟ ਵਾਧੇ ਦੇ ਮੱਦੇਨਜ਼ਰ, ਬਿਜਲੀ ਵਿਭਾਗ ਕੋਲ ਸਾਰੇ ਰਿਹਾਇਸ਼ੀ, ਵਪਾਰਕ ਤੇ ਖੇਤੀਬਾੜੀ ਖ਼ਪਤਕਾਰਾਂ ਨੂੰ ਮੰਗਲਵਾਰ ਸ਼ਾਮ ਤੋਂ ਬਿਜਲੀ ਦੇ ਕੱਟ ਲਗਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ। ਮੌਜੂਦਾ ਸਮੇਂ ਸੂਬੇ ਵਿੱਚ ਦਿਨ ਦੇ ਸਮੇਂ ਬਿਜਲੀ ਦੀ ਮੰਗ ਲਗਪਗ 5100-5200 ਮੈਗਾਵਾਟ ਹੈ ਅਤੇ ਰਾਤ ਸਮੇਂ ਕਰੀਬ 3400 ਮੈਗਾਵਾਟ ਹੈ। ਦੂਜੇ ਪਾਸੇ ਸਪਲਾਈ ਲੋੜ ਤੋਂ ਬਹੁਤ ਘੱਟ ਹੈ ਕਿਉਂਕਿ ਦਿਨ ਸਮੇਂ ਰੋਜ਼ਾਨਾ 4-5 ਘੰਟਿਆਂ ਲਈ ਸਿਰਫ਼ ਸਬਜ਼ੀ ਫੀਡਰਾਂ (800 ਮੈਗਾਵਾਟ) ਦੀ ਖੇਤੀਬਾੜੀ ਬਿਜਲੀ (ਏਪੀ) ਲੋਡ ਸਪਲਾਈ ਕੀਤੀ ਜਾ ਰਹੀ ਹੈ। ਮੌਜੂਦਾ ਸਮੇਂ ਹੋਰ ਏਪੀ ਲੋਡ (ਲਗਭਗ 300 ਮੈਗਾਵਾਟ) ਘੱਟ ਹੈ। ਬੁਲਾਰੇ ਨੇ ਦੱਸਿਆ ਕਿ ਸਥਿਤੀ ਗੰਭੀਰ ਬਣੀ ਹੋਈ ਹੈ ਕਿਉਂਕਿ ਪਾਵਰਕੌਮ ਕੋਲ ਕੋਈ ਵੀ ਉਤਪਾਦਨ ਕੰਟਰੋਲ ਨਹੀਂ ਬਚਿਆ ਤੇ ਬਿਜਲੀ ਦੀਆਂ ਮਾਰਕੀਟ ਦਰਾਂ ਜ਼ਿਆਦਾਤਰ ਬਦਲਵੀਆਂ ਚੱਲ ਰਹੀਆਂ ਹਨ ਅਤੇ ਕਿਸੇ ਵੀ ਸਮੇਂ ਇਸ ਵਿੱਚ ਵਾਧਾ ਹੋ ਸਕਦਾ ਹੈ ਜਿਸ ਦੇ ਨਤੀਜੇ ਵਜੋਂ ਬਿਜਲੀ ਖਰੀਦ ਦੀ ਲਾਗਤ ਵਿੱਚ ਵੀ ਵਾਧਾ ਹੋਇਆ ਹੈ।

RELATED ARTICLES
POPULAR POSTS