Breaking News
Home / ਭਾਰਤ / ਦਿੱਲੀ ‘ਚ 7 ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਲਗਾਈ ਰੋਕ

ਦਿੱਲੀ ‘ਚ 7 ਤੋਂ 30 ਨਵੰਬਰ ਤੱਕ ਪਟਾਕਿਆਂ ‘ਤੇ ਲਗਾਈ ਰੋਕ

Image Courtesy :jagbani(punjabkesar)

ਪ੍ਰਦੂਸ਼ਣ ਅਤੇ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ 7 ਨਵੰਬਰ ਤੋਂ 30 ਨਵੰਬਰ ਤੱਕ ਪਟਾਕੇ ਚਲਾਉਣ ‘ਤੇ ਰੋਕ ਲਗਾ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਦਿੱਤੀ ਗਈ ਹੈ। ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਪਟਾਕੇ ਵੇਚਣ, ਖ਼ਰੀਦਣ ਅਤੇ ਚਲਾਉਣ ਵਾਲਿਆਂ ‘ਤੇ ਪੂਰੀ ਤਰ੍ਹਾਂ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰੀਨ ਪਟਾਕੇ ਚਲਾਉਣ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਰਹੇਗੀ, ਹਾਲਾਂਕਿ 30 ਨਵੰਬਰ ਤੋਂ ਬਾਅਦ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …