![](https://parvasinewspaper.com/wp-content/uploads/2020/11/2-2-300x257.jpg)
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਵੀ ਪਸ਼ਚਾਤਾਪ ਲਈ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ/ਬਿਊਰੋ ਨਿਊਜ਼
ਲਾਪਤਾ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵਲੋਂ ਅੰਮ੍ਰਿਤਸਰ ‘ਚ ਵਿਰਾਸਤੀ ਮਾਰਗ ‘ਤੇ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੀ ਅਗਵਾਈ ਭਾਈ ਬਲਦੇਵ ਸਿੰਘ ਵਡਾਲਾ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਹੋਰ ਸੰਗਤਾਂ ਸਮੇਤ ਗੁਰਬਾਣੀ ਦਾ ਜਾਪ ਵੀ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਲੋਂ ਲਾਪਤਾ ਪਾਵਨ ਸਰੂਪਾਂ ਦੇ ਪਸ਼ਚਾਤਾਪ ਲਈ ਅੱਜ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 8 ਨਵੰਬਰ ਨੂੰ ਸਵੇਰੇ 9 ਵਜੇ ਪੈਣਗੇ। ਇਸ ਸਬੰਧੀ ਮੋਹਕਮ ਸਿੰਘ ਨੇ ਦੱਸਿਆ ਕਿ 8 ਨਵੰਬਰ ਨੂੰ ਪਾਠ ਦੇ ਭੋਗ ਅਤੇ ਅਰਦਾਸ ਉਪਰੰਤ ਪਸ਼ਚਾਤਾਪ ਸਮਾਗਮ ਹੋਵੇਗਾ, ਜਿਸ ਵਿਚ ਸੁਖਦੇਵ ਸਿੰਘ ਢੀਂਡਸਾ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ।