
2017 ਵਿਚ ਵੀ ਇਸੇ ਪਿੰਡ ‘ਚ ਹੋਈ ਸੀ ਬੇਅਦਬੀ ਦੀ ਘਟਨਾ
ਡੇਰਾਬੱਸੀ/ਬਿਊਰੋ ਨਿਊਜ਼
ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਡੇਰਾਬਸੀ ਨੇੜਲੇ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਦੂਜੀ ਵਾਰ ਬੇਅਦਬੀ ਹੋਈ ਹੈ। ਇਸੇ ਪਿੰਡ ਦੇ ਗੁਰਦਆਰੇ ਵਿੱਚ ਸਾਲ 2017 ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਸੀ। ਉਸ ਵੇਲੇ ਪੁਲਿਸ ਨੇ ਪਿੰਡ ਦੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਨੌਜਵਾਨ ਨੂੰ ਬੇਅਦਬੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਸੀ। ਇਸੇ ਦੌਰਾਨ ਐਸ. ਐਸ. ਪੀ. ਮੁਹਾਲੀ ਸਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਦੇਵੀਨਗਰ ਪਹੁੰਚੇ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਬੇਅਦਬੀ ਕਰਨ ਵਾਲੀ ਮਹਿਲਾ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਅਤੇ ਉਹ ਮਾਨਸਿਕ ਤੌਰ ‘ਤੇ ਬਿਮਾਰ ਦੱਸੀ ਜਾ ਰਹੀ ਹੈ।