-13.4 C
Toronto
Thursday, January 29, 2026
spot_img
Homeਪੰਜਾਬਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ

ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਰਣਇੰਦਰ ਸਿੰਘ

Image Courtesy :jagbani(punjabkesar)

ਵਕੀਲ ਨੇ ਖ਼ਰਾਬ ਸਿਹਤ ਦਾ ਦਿੱਤਾ ਹਵਾਲਾ
ਜਲੰਧਰ/ਬਿਊਰੋ ਨਿਊਜ਼
ਵਿਦੇਸ਼ਾਂ ਵਿਚ ਰਣਇੰਦਰ ਸਿੰਘ ਦੇ ਬੈਂਕ ਖਾਤਿਆਂ ਤੇ ਬ੍ਰਿਟਿਸ਼ ਆਈਸਲੈਂਡ ਵਿਚ ਟਰੱਸਟ ਬਣਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਜਲੰਧਰ ਦਫਤਰ ਵਿਚ ਪੇਸ਼ ਨਹੀਂ ਹੋਏ। ਇਸ ਵਾਰ ਪੇਸ਼ ਨਾ ਹੋਣ ਦਾ ਕਾਰਨ ਸਿਹਤ ਠੀਕ ਨਾ ਹੋਣਾ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਰਣਇੰਦਰ ਸਿੰਘ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ ਪਰ ਉਹ ਉਦੋਂ ਵੀ ਪੇਸ਼ ਨਹੀਂ ਹੋਏ ਸਨ। ਈਡੀ ਨੇ ਪਹਿਲੀ ਵਾਰ ਸਾਲ 2016 ਵਿਚ ਰਣਇੰਦਰ ਸਿੰਘ ਨੂੰ ਸੰਮਨ ਭੇਜਿਆ ਸੀ। ਈਡੀ ਵੱਲੋਂ ਫਾਰਨ ਐਕਸਚੇਂਜ ਮੈਨੇਜਮੈਂਟ ਐਕਟ ਤਹਿਤ ਰਣਇੰਦਰ ਸਿੰਘ ਤੋਂ ਪੁੱਛਗਿੱਛ ਸ਼ੁਰੂ ਕੀਤੀ ਗਈ ਸੀ। ਇਸ ਪੁੱਛਗਿੱਛ ਵਿਚ ਸਵਿਟਰਜ਼ਲੈਂਡ ਨੂੰ ਭੇਜੇ ਗਏ ਪੈਸੇ ‘ਤੇ ਇਕ ਟਰੱਸਟ ਦੇ ਗਠਨ ਨੂੰ ਲੈ ਕੇ ਸਵਾਲ ਕੀਤੇ ਗਏ ਸਨ।

RELATED ARTICLES
POPULAR POSTS