-5.1 C
Toronto
Saturday, December 27, 2025
spot_img
Homeਪੰਜਾਬਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ

ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ

Image Courtesy :jagbani(punjabkesar)

ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਦਿੱਤੀ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੇ ਡੀਜੀਪੀ ਬਣਨ ਖ਼ਿਲਾਫ਼ ਸਾਰੀਆਂ ਪਟੀਸ਼ਨਾਂ ਹਾਈਕੋਰਟ ਨੇ ਖ਼ਾਰਜ ਕਰ ਦਿੱਤੀਆਂ ਹਨ। ਸੈਂਟਰਲ ਐਡਮਨਿਸਟ੍ਰੇਸ਼ਨ ਟ੍ਰਿਬਿਊਨਲ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਕੈਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਗੁਪਤਾ ਨੂੰ ਡੀਜੀਪੀ ਪੰਜਾਬ ਬਣਾਉਣ ਖ਼ਿਲਾਫ਼ ਪੰਜਾਬ ਦੇ ਆਈਪੀਐੱਸ ਅਫ਼ਸਰ ਮੁਹੰਮਦ ਮੁਸਤਫ਼ਾ ਤੇ ਪੰਜਾਬ ਦੇ ਹੋਰ ਆਈਪੀਐੱਸ ਅਫ਼ਸਰਾਂ ਦੀ ਪਟੀਸ਼ਨ ‘ਤੇ ਕੈਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ।

RELATED ARTICLES
POPULAR POSTS