Breaking News
Home / ਪੰਜਾਬ / ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਟਰੱਸਟ ਨੂੰ ਸੌਂਪਣ ਦਾ ਹੋਣ ਲੱਗਾ ਵਿਰੋਧ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੈਰ ਸਿੱਖ ਟਰੱਸਟ ਨੂੰ ਸੌਂਪਣ ਦਾ ਹੋਣ ਲੱਗਾ ਵਿਰੋਧ

Image Courtesy :jagbani(punjabkesar)

‘ਆਪ’ ਨੇ ਕਿਹਾ – ਪ੍ਰਧਾਨ ਮੰਤਰੀ ਮੋਦੀ ਇਸ ਮਾਮਲੇ ‘ਚ ਤੁਰੰਤ ਦਖਲ ਦੇਣ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਕ ਗੈਰ ਸਿੱਖ ਟਰੱਸਟ ਨੂੰ ਸੌਂਪ ਦਿੱਤਾ ਹੈ, ਜਿਸ ਵਿਚ ਕੋਈ ਵੀ ਸਿੱਖ ਮੈਂਬਰ ਨਹੀਂ ਹੈ। ਪਾਕਿ ਦੇ ਇਸ ਫੈਸਲੇ ਦਾ ਆਮ ਆਦਮੀ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਪੰਜਾਬ ਦੇ ‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਧਿਆਨ ਰਹੇ ਕਿ ਪਾਕਿ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਇਵੈਕੁਟੀ ਟਰੱਸਟ ਪ੍ਰਾਪਰਟੀ ਬੋਰਡ ਨੂੰ ਸੌਂਪ ਦਿੱਤਾ ਹੈ। ਜਾਰੀ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸੰਧਵਾਂ ਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਸਥਾਨ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਸ਼ਰਧਾ ਦਾ ਕੇਂਦਰ ਹੈ। ‘ਆਪ’ ਆਗੂਆ ਨੇ ਕਿਹਾ ਕਿ ਪਾਕਿ ਸਰਕਾਰ ਨੂੰ ਆਪਣਾ ਇਹ ਫੈਸਲਾ ਤੁਰੰਤ ਬਦਲਣਾ ਚਾਹੀਦਾ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …