![](https://parvasinewspaper.com/wp-content/uploads/2020/11/2019_2image_09_21_482610000untitled-ll-300x236.jpg)
ਹਰਪਾਲ ਚੀਮਾ ਨੇ ਕਿਹਾ – ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਐਮ.ਐਸ.ਪੀ ‘ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ਚਾਹੀਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ‘ਚ ਕੀਤਾ। ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਇੱਕੋ ਮੰਗ ਹੈ ਕਿ ਉਨ੍ਹਾਂ ਦੀਆਂ ਫ਼ਸਲਾਂ ਦੀ ਐਮ.ਐਸ.ਪੀ ਉੱਤੇ ਗਰੰਟੀ ਨਾਲ ਖ਼ਰੀਦ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਜਦੋਂ ਮੋਦੀ ਸਰਕਾਰ ਦੇ ਖੇਤੀ ਬਾਰੇ ਕਾਨੂੰਨ ਮੁਕੰਮਲ ਰੂਪ ਵਿਚ ਪੰਜਾਬ ਅੰਦਰ ਲਾਗੂ ਹੋ ਗਏ ਤਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਰਕਾਰੀ ਖ਼ਰੀਦ ਏਜੰਸੀਆਂ ਵੀ ਕਣਕ ਅਤੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚੋਂ ਬਾਹਰ ਹੋ ਜਾਣਗੀਆਂ। ਅਜਿਹੀ ਸਥਿਤੀ ਵਿਚ ਪੰਜਾਬ ਦੇ ਕਿਸਾਨ ਪੂਰੀ ਤਰ੍ਹਾਂ ਨਿੱਜੀ ਅਤੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ‘ਤੇ ਚਲੇ ਜਾਣਗੇ।