ਨਵਜੋਤ ਸਿੱਧੂ ਬੋਲੇ – ਕੇਂਦਰ ਸਰਕਾਰ ਕਿਸਾਨਾਂ ਦੀ ਬਣੀ ਦੁਸ਼ਮਣ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਨਵਜੋਤ ਸਿੱਧੂ ਨੇ ਹਮਲਾਵਰ ਰੁਖ ਅਖਤਿਆਰ ਕਰ ਲਿਆ ਹੈ। ਅੰਮ੍ਰਿਤਸਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਸੁਧਾਰ ਕਾਨੂੰਨ ਲਾਗੂ ਕਰਕੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਮੁਸ਼ਕਲ ‘ਚੋਂ ਕੱਢਣ ਦਾ ਹਲ ਪੰਜਾਬ ਸਰਕਾਰ ਕੋਲ ਹੈ ਅਤੇ ਪੰਜਾਬ ਆਪਣੇ ਸੰਵਿਧਾਨਕ ਅਧਿਕਾਰ ਦਾ ਇਸਤੇਮਾਲ ਕਰ ਸਕਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਦੁਸ਼ਮਣ ਹੈ ਅਤੇ ਪਹਿਲਾਂ ਇਸ ਨੇ ਖੇਤੀ ਸੁਧਾਰ ਕਾਨੂੰਨ ਲਿਆਂਦਾ ਤੇ ਹੁਣ ਪਰਾਲੀ ਸਾੜਨ ਵਾਲਾ ਕਾਨੂੰਨ ਲਿਆਉਣ ਦੀ ਤਿਆਰੀ ਵਿਚ ਹੈ। ਖੇਤੀ ਕਾਨੂੰਨ ਨੂੰ ਲੈ ਕੇ ਇਕ ਪਾਸੇ ਜਿੱਥੇ ਸਿੱਧੂ ਨੇ ਕੇਂਦਰ ਸਰਕਾਰ ‘ਤੇ ਹਮਲਾ ਕੀਤਾ, ਉੱਥੇ ਆਪਣੀ ਹੀ ਸਰਕਾਰ ‘ਤੇ ਸਵਾਲੀਆ ਨਿਸ਼ਾਨ ਵੀ ਖੜ੍ਹੇ ਕੀਤੇ। ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਧਿਆਨ ਰਹੇ ਕਿ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਨੇ ਦਿੱਲੀ ‘ਚ ਰਾਜਘਾਟ ‘ਤੇ ਧਰਨਾ ਦਿੱਤਾ ਸੀ ਅਤੇ ਨਵਜੋਤ ਸਿੱਧੂ ਨੇ ਉਥੇ ਵੀ ਕੇਂਦਰ ਦੀ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਸੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …