
ਮੁੰਬਈ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਡਰੱਗ ਮਾਮਲੇ ਦੀ ਜਾਂਚ ਕਰ ਰਹੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਨੇ ਅੱਜ ਅਦਾਕਾਰ ਅਰਜੁਨ ਰਾਮਪਾਲ ਦੇ ਮੁੰਬਈ ਸਥਿਤ ਘਰ ਵਿਚ ਛਾਪੇਮਾਰੀ ਕੀਤੀ। ਜ਼ਿਕਰਯੋਗ ਕਿ ਇਸ ਤੋਂ ਪਹਿਲਾਂ ਐਨ. ਸੀ. ਬੀ. ਬਾਲੀਵੁੱਡ ਦੀਆਂ ਕਈ ਨਾਮੀ ਹਸਤੀਆਂ ਦੇ ਘਰਾਂ ਵਿਚ ਛਾਪੇਮਾਰੀ ਕਰ ਚੁੱਕੀ ਹੈ। ਐਨਸੀਬੀ ਦੇ ਅਧਿਕਾਰੀ ਛਾਪੇਮਾਰੀ ਲਈ ਅੱਜ ਸਵੇਰੇ ਰਾਜਪਾਲ ਦੇ ਘਰ ਪਹੁੰਚੇ। ਸੁਸ਼ਾਂਤ ਖੁਦਕੁਸ਼ੀ ਮਾਮਲੇ ਵਿਚ ਡਰੱਗ ਕੁਨੈਕਸ਼ਨ ਸਾਹਮਣੇ ਆਉਣ ਤੋਂ ਬਾਅਦ ਐਨਸੀਬੀ ਨੇ ਫਿਲਮ ਜਗਤ ਦੇ ਡਰੱਗ ਨਾਲ ਜੁੜਨ ਦੇ ਮਾਮਲੇ ਨੂੰ ਪਰਤ-ਦਰ-ਪਰਤ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ।