ਮਹਾਂਗਠਜੋੜ ਨੂੰ ਬਹੁਮਤ ਮਿਲਣ ਦੇ ਸੰਕੇਤ – ਨਿਤੀਸ਼ ਕੁਮਾਰ ਦੀ ਹੋ ਸਕਦੀ ਹੈ ਵਿਦਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿਚ ਪਿਛਲੇ ਦਿਨੀਂ ਤਿੰਨ ਪੜਾਵਾਂ ਵਿਚ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 10 ਨਵੰਬਰ ਨੂੰ ਆ ਜਾਣਗੇ। ਚੋਣ ਸਰਵੇਖਣ ਮੁਤਾਬਕ ਮਹਾਂਗਠਜੋੜ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ ਅਤੇ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਵਿਦਾਈ ਦੇ ਸੰਕੇਤ ਦਿੱਤੇ ਜਾ ਰਹੇ ਹਨ। ਜੇਕਰ ਮਹਾਂਗਠਜੋੜ ਜਿੱਤਦਾ ਹੈ ਤਾਂ ਲਾਲੂ ਯਾਦਵ ਦਾ ਲੜਕਾ ਤੇਜਸਵੀ ਯਾਦਵ ਮੁੱਖ ਮੰਤਰੀ ਬਣ ਸਕਦਾ ਹੈ। ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਹਾਸਲ ਹੈ। ਇਸ ਦੌਰਾਨ ਕਾਂਗਰਸ ਨੂੰ ਆਪਣੇ ਵਿਧਾਇਕਾਂ ਦੇ ਟੁੱਟਣ ਦਾ ਡਰ ਹੈ ਅਤੇ ਹਾਈਕਮਾਨ ਨੇ ਆਪਣੇ ਸੀਨੀਅਰ ਆਗੂਆਂ ਅਵਿਨਾਸ਼ ਪਾਂਡੇ ਅਤੇ ਰਣਦੀਪ ਸੂਰਜੇਵਾਲਾ ਨੂੰ ਬਿਹਾਰ ਦੀ ਰਾਜਧਾਨੀ ਪਟਨਾ ਭੇਜ ਦਿੱਤਾ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …