ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਲੰਘੇ ਕੱਲ੍ਹ ਅੰਮ੍ਰਿਤਸਰ ਵਿਚ ਸਿੱਖ ਸੰਗਤ ਨੂੰ ਸੱਦਾ ਦਿੱਤਾ ਹੈ ਕਿ ਸਿੱਖ ਸੰਸਥਾਵਾਂ ਦੀ ਆਜ਼ਾਦੀ ਵਾਸਤੇ ਸੱਤਾ ਵਿਚ ਬਦਲਾਅ ਲਿਆਉਣ ਲਈ ਬਾਦਲਕਿਆਂ ਦਾ ਬਾਈਕਾਟ ਕੀਤਾ ਜਾਵੇ। ਉਹ ਅੰਮ੍ਰਿਤਸਰ ‘ਚ ਪਾਰਟੀ ਵੱਲੋਂ ਕੀਤੇ ਗਏ ਪਸ਼ਚਾਤਾਪ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਸਨ। ਇਹ ਪਸ਼ਚਾਤਾਪ ਸਮਾਗਮ ਲਾਪਤਾ 328 ਪਾਵਨ ਸਰੂਪਾਂ ਦੇ ਸਬੰਧ ਵਿੱਚ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਕਮਾਂ ਕੋਲੋਂ ਲਾਪਤਾ ਪਾਵਨ ਸਰੂਪਾਂ ਬਾਰੇ ਸਿੱਖ ਸੰਗਤ ਵੱਲੋਂ ਜਵਾਬ ਮੰਗਿਆ ਜਾ ਰਿਹਾ ਹੈ ਅਤੇ ਉਹ ਇਸ ਸਬੰਧੀ ਜਵਾਬ ਮੰਗਣ ਵਾਲਿਆਂ ਦੀ ਮਾਰ ਕੁੱਟ ਕਰ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਹੋਰ ਪੰਥਕ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਸਮੂਹ ਪਾਰਟੀਆਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …