ਸੁਖਬੀਰ ਬਾਦਲ ਨੂੰ ਭਵਿੱਖ ਦਾ ਮੁੱਖ ਮੰਤਰੀ ਐਲਾਨਿਆ
ਫਗਵਾੜਾ/ਬਿਊਰੋ ਨਿਊਜ਼
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਗਵਾੜਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਬਹੁਤ ਸਾਰੇ ਅਕਾਲੀ ਆਗੂ ਸ਼ਾਮਲ ਹੋਏ। ਧਰਨੇ ਵਿੱਚ ਬੁਲਾਰਿਆਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਤਖਤਾ ਪਲਟਣ ਦਾ ਸੱਦਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਭਵਿੱਖ ਦਾ ਮੁੱਖ ਮੰਤਰੀ ਐਲਾਨਿਆ। ਇਸ ਮੌਕੇ ਇਹ ਵੀ ਐਲਾਨ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸਾਧੂ ਸਿੰਘ ਧਰਮਸੋਤ ਤੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਸੁੱਟਿਆ ਜਾਏਗਾ। ਇਸੇ ਦੌਰਾਨ ਬਲਵਿੰਦਰ ਧਾਲੀਵਾਲ ਦੇ ਘਰ ਅੱਗੇ ਪ੍ਰਦਰਸ਼ਨ ਦੌਰਾਨ ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਪਵਨ ਟੀਨੂੰ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …