ਕੇਂਦਰ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਅੰਦੋਲਨ ਕਾਰਨ ਲੰਬੇ ਸਮੇਂ ਤੋਂ ਠੱਪ ਰੇਲ ਗੱਡੀਆਂ ਦੀ ਆਵਾਜਾਈ ਅਤੇ ਵਾਰ-ਵਾਰ ਰੋਡ ਜਾਮ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਸਬੰਧੀ ਹਾਈਕੋਰਟ ਵਿਚ ਜਨਹਿਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਪੰਜਾਬ ਵਿਚ ਸਾਰੇ ਰੇਲਵੇ ਟਰੈਕ ਖਾਲੀ ਕਰਵਾ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਜਵਾਬ ‘ਤੇ ਕੇਂਦਰ ਨੇ ਸਹਿਮਤੀ ਦਿੱਤੀ। ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ 18 ਨਵੰਬਰ ਤੱਕ ਇਸ ਮਾਮਲੇ ਵਿਚ ਹਾਈਕੋਰਟ ਵਿਚ ਵਿਸਥਾਰਤ ਸਟੇਟਸ ਰਿਪੋਰਟ ਦਾਇਰ ਕਰੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …