Breaking News
Home / ਪੰਜਾਬ / ਕਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਿੱਤੀ ਚਿਤਾਵਨੀ

ਕਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਿੱਤੀ ਚਿਤਾਵਨੀ

ਕਿਹਾ – ਜੇਕਰ ਪੰਜਾਬ ‘ਚ ਮਾਲ ਗੱਡੀਆਂ ਨਾ ਚਲਾਈਆਂ ਤਾਂ ਹੋਰ ਰਾਜਾਂ ਨੂੰ ਜਾਂਦਾ ਪਾਣੀ ਅਤੇ ਬਿਜਲੀ ਕਰਾਂਗੇ ਬੰਦ
ਬਰਨਾਲਾ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਨੇ ਜੇਕਰ 18 ਨਵੰਬਰ ਤੱਕ ਪੰਜਾਬ ਵਿਚ ਮਾਲ ਗੱਡੀਆਂ ਨਾ ਚਲਾਈਆਂ ਤਾਂ ਕਿਸਾਨ ਹੋਰ ਰਾਜਾਂ ਨੂੰ ਜਾਂਦਾ ਪਾਣੀ ਤੇ ਬਿਜਲੀ ਬੰਦ ਕਰ ਦੇਣਗੇ ਅਤੇ ਦੁੱਧ ਦੀ ਸਪਲਾਈ ਵੀ ਬੰਦ ਕਰ ਦਿੱਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਭਾਰਤੀ ਕਿਸਾਨ ਯੂਨੀਅਨ ਫੂਲ ਦੇ ਆਗੂ ਸੁਰਜੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਤੇਜ ਸਿੰਘ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਮਾਲ ਗੱਡੀਆਂ ਚੱਲਣ ਜਾਂ ਨਾ ਚੱਲਣ ਨਾਲ ਕੋਈ ਫਰਕ ਨਹੀਂ ਪੈਂਦਾ। ਜਗਸੀਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਰੇਲਵੇ ਨੇ 13 ਨਵੰਬਰ ਤੱਕ ਮਾਲ ਗੱਡੀਆਂ ਚਲਾਉਣ ਦੀ ਗੱਲ ਕੀਤੀ ਹੈ, ਜੇਕਰ ਅਜਿਹਾ ਨਾ ਹੋਇਆ ਤਾਂ ਪੰਜਾਬ ਤੋਂ ਦੂਜੇ ਸੂਬਿਆਂ ਨੂੰ ਜਾਂਦਾ ਪਾਣੀ, ਬਿਜਲੀ ਅਤੇ ਦੁੱਧ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …