ਸ੍ਰੀਨਗਰ/ਬਿਊਰੋ ਨਿਊਜ਼
ਕਸ਼ਮੀਰ ਦੇ ਜ਼ਿਲ੍ਹੇ ਸ਼ੋਪੀਆ ਦੇ ਕੁਟਪੋਰਾ ਇਲਾਕੇ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਮੁਕਾਬਲੇ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ। ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਪਰੇਸ਼ਨ ਚਲਾਇਆ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖ ਕੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ 2 ਅੱਤਵਾਦੀ ਮਾਰੇ ਗਏ। ਧਿਆਨ ਰਹੇ ਕਿ ਲੰਘੇ 3 ਦਿਨਾਂ ਦੌਰਾਨ ਇਹ ਤੀਜਾ ਮੁਕਾਬਲਾ ਸੀ। ਇਸ ਤੋਂ ਪਹਿਲਾਂ ਲੰਘੀ 8 ਨਵੰਬਰ ਨੂੰ ਵੀ ਸੁਰੱਖਿਆ ਬਲਾਂ ਨੇ ਮਾਛਿਲ ਵਿਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ ਅਤੇ 4 ਜਵਾਨ ਵੀ ਸ਼ਹੀਦ ਹੋ ਗਏ ਸਨ।
Check Also
ਅਦਾਕਾਰ ਅੱਲੂ ਅਰਜਨ 18 ਘੰਟੇ ਮਗਰੋਂ ਜੇਲ੍ਹ ਤੋਂ ਹੋਏ ਰਿਹਾਅ
ਕਿਹਾ : ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ ਹੈਦਰਾਬਾਦ/ਬਿਊਰੋ ਨਿਊਜ਼ : ਫਿਲਮ ਪੁਸ਼ਪਾ-2 …