Breaking News
Home / ਪੰਜਾਬ / ਵਿਰਾਸਤ-ਏ-ਖ਼ਾਲਸਾ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ

ਵਿਰਾਸਤ-ਏ-ਖ਼ਾਲਸਾ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ

Image Courtesy :jagbani(punjabkesari)

ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਪੰਜਾਬ ਸਰਕਾਰ ਨੇ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ ਨਾਲ ਸੈਨੇਟਾਈਜ਼ਡ ਕੀਤਾ ਗਿਆ, ਉਥੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿੰਡ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ। ਵਿਰਾਸਤ-ਏ-ਖ਼ਾਲਸਾ ਕਰੋਨਾ ਮਹਾਂਮਾਰੀ ਕਰਕੇ ਮਾਰਚ ਮਹੀਨੇ ਤੋਂ ਬਾਅਦ ਲਗਾਤਾਰ ਬੰਦ ਹੈ ਪਰ ਅੱਜ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ ਇਸ ਨੂੰ ਭਲਕੇ ਬੁੱਧਵਾਰ ਤੋਂ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਗਿਆ ਹੈ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …