
ਬੋਲੇ – ਦਿੱਲੀ ਧਰਨੇ ‘ਚ ਵੀ ਸ਼ਾਮਲ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ
ਰਾਜਪੁਰਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਲੱਗਾ ਹੈ। ਇਸਦੇ ਚੱਲਦਿਆਂ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ੰਭੂ ਮੋਰਚੇ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਤੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। ਢੀਂਡਸਾ ਨੇ ਕਿਹਾ ਕਿ ਇਹ ਲੜਾਈ ਸਿਰਫ ਪੰਜਾਬ ਦੀ ਨਹੀਂ ਸਗੋਂ ਪੁਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ। ਇਸ ਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸਾਨੂੰ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮਿਲ ਕੇ ਇਸ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਦਿੱਲੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਉਨ੍ਹਾਂ ਦੀ ਪਾਰਟੀ ਦੇ ਆਗੂ 26 ਤੇ 27 ਨਵੰਬਰ ਨੂੰ ਦਿੱਲੀ ਵਿਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ ‘ਚ ਵਧ ਚੜ੍ਹ ਕੇ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਇਸ ਲੜਾਈ ਨੂੰ ਅੱਗੇ ਲੈ ਕੇ ਜਾਣਾ ਚਾਹੀਦਾ ਹੈ।