Home / ਪੰਜਾਬ / ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ 12 ਨਵੰਬਰ ਨੂੰ ਬੈਠਕ ਕਰਨਗੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ

ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ 12 ਨਵੰਬਰ ਨੂੰ ਬੈਠਕ ਕਰਨਗੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ

ਬਲਬੀਰ ਰਾਜੇਵਾਲ ਨੇ ਕਿਹਾ – ਗੱਲਬਾਤ ਲਈ ਅਜੇ ਤੱਕ ਲਿਖਤੀ ਸੱਦਾ ਨਹੀਂ ਆਇਆ
ਚੰਡੀਗੜ੍ਹ/ਬਿਊਰੋ ਨਿਊਜ਼
ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ 13 ਨਵੰਬਰ ਨੂੰ ਪਹਿਲੀ ਵਾਰ ਕੇਂਦਰ ਸਰਕਾਰ ਦੀ ਗੱਲਬਾਤ ਹੋਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਲੰਘੀ 14 ਅਕਤੂਬਰ ਨੂੰ ਇਕ ਵਾਰ ਕੇਂਦਰ ਸਰਕਾਰ ਨੇ ਗੱਲਬਾਤ ਲਈ ਬੁਲਾਇਆ ਸੀ, ਪਰ ਉਸ ਮੀਟਿੰਗ ਵਿਚ ਕੋਈ ਵੀ ਮੰਤਰੀ ਨਾ ਹੋਣ ਕਾਰਨ ਇਹ ਗੱਲ ਕਿਸੇ ਸਿਰੇ ਨਹੀਂ ਚੜ੍ਹ ਸਕੀ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਅਤੇ ਇਸ ਦੌਰਾਨ ਕਿਹੜੇ ਮੁੱਦੇ ਚੁੱਕੇ ਜਾਣੇ ਹਨ, ਇਸ ਬਾਰੇ ਕਿਸਾਨ ਜਥੇਬੰਦੀਆਂ ਨੇ ਆਪਣੀ ਮੀਟਿੰਗ 12 ਨਵੰਬਰ ਨੂੰ ਬੁਲਾ ਲਈ ਹੈ। ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਮੈਂਬਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਹੁਣ ਤਕ ਲਿਖਤੀ ਵਿਚ ਕੋਈ ਸੱਦਾ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਆਪਣੇ ਖਦਸ਼ਿਆਂ ਤੋਂ ਜਾਣੂ ਕਰਵਾ ਚੁੱਕੇ ਹਾਂ।

Check Also

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਐਸਡੀਐਮ ਨਾਲ ਹੋਈ ਤਿੱਖੀ ਬਹਿਸ

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਧਾਲੀਵਾਲ ਨੇ ਐਸਡੀਐਮ ਨੂੰ ਕੀਤਾ ਸੀ ਫੋਨ ਅੰਮਿ੍ਰਤਸਰ/ਬਿਊਰੋ ਨਿਊਜ਼ : …