ਕੇਂਦਰ ਸਰਕਾਰ ਦੀ ਕਿਸਾਨਾਂ ਨਾਲ 13 ਨਵੰਬਰ ਨੂੰ ਹੋਵੇਗੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬਿਜਲੀ ਦਾ ਸੰਕਟ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬੇ ਦੇ ਸਾਰੇ ਥਰਮਲ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਚੁੱਕੇ ਹਨ ਅਤੇ ਬਿਜਲੀ ਦੇ ਲੰਮੇ-ਲੰਮੇ ਕੱਟ ਵੀ ਲੱਗਣੇ ਸ਼ੁਰੂ ਹੋ ਗਏ ਹਨ। ਥਰਮਲ ਪਾਵਰ ਪਲਾਂਟਾਂ ਨੂੰ ਲੰਘੇ ਕਈ ਦਿਨਾਂ ਤੋਂ ਕੋਲੇ ਦੀ ਸਪਲਾਈ ਬੰਦ ਹੈ। ਧਿਆਨ ਰਹੇ ਕਿ ਪੰਜਾਬ ਵਿਚ ਕਿਸਾਨ ਅੰਦੋਲਨ ਕਾਰਨ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੈ, ਜਿਸ ਕਾਰਨ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਨਹੀਂ ਹੋ ਸਕੀ। ਇਸਦੇ ਚੱਲਦਿਆਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਲਈ ਸੱਦਾ ਦਿੱਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਹੁਣ 13 ਨਵੰਬਰ ਨੂੰ ਕਿਸਾਨਾਂ ਨਾਲ ਦਿੱਲੀ ਵਿਚ ਮੀਟਿੰਗ ਕਰਨਗੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …