ਬਾਦਲਾਂ ਨੂੰ ਟੱਕਰ ਦੇਣ ਲਈ ਇਕੱਠੀਆਂ ਹੋਈਆਂ ਪੰਜ ਪੰਥਕ ਧਿਰਾਂ
ਜਲੰਧਰ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਾਲੇ ਅਕਾਲੀ ਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਪੰਥਕ ਧਿਰਾਂ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਅੱਜ ਜਲੰਧਰ ਵਿਚ 5 ਪ੍ਰਮੁੱਖ ਆਗੂ ਐਸ.ਜੀ.ਪੀ.ਸੀ ਚੋਣਾਂ ਲੜਨ ਸਬੰਧੀ ਮੀਟਿੰਗ ਕਰਨ ਲਈ ਇੱਕ ਛੱਤ ਹੇਠ ਇਕੱਠੇ ਹੋਏ।ઠਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖ਼ਦੇਵ ਸਿੰਘ ਢੀਂਡਸਾ, ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ, ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਇਸ ਮੀਟਿੰਗ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਆਗੂਆਂ ਵੱਲੋਂ ਆਪਣੀ ਇੱਕਜੁਟਤਾ ਬਾਰੇ ਐਲਾਨ ਕਰ ਦਿੱਤਾ ਗਿਆ ਹੈ ਤੇ ਬਾਕੀ ਦੀਆਂ ਪੰਥਕ ਧਿਰਾਂ ਵੀ ਇਕੋ ਪਲੇਟਫਾਰਮ ‘ਤੇ ਇਕੱਠੀਆਂ ਹੋਣ ਦੀ ਉਮੀਦ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …