ਮੱਧ ਪ੍ਰਦੇਸ਼ ਦੀਆਂ 28 ਸੀਟਾਂ ਵਿਚੋਂ 21 ‘ਤੇ ਭਾਜਪਾ ਅੱਗੇ
ਚੰਡੀਗੜ੍ਹ/ਬਿਊਰੋ ਨਿਊਜ਼
ਬਿਹਾਰ ਦੀਆਂ ਵੋਟਾਂ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ 56 ਸੀਟਾਂ ‘ਤੇ ਜ਼ਿਮਨੀ ਚੋਣ ਵੀ ਹੋਈ ਸੀ, ਜਿਨ੍ਹਾਂ ਵਿਚੋਂ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਇਕ ਸੀਟ ਬੜੌਦਾ ਵੀ ਸ਼ਾਮਲ ਸੀ। ਬੜੌਦਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦੂ ਰਾਜ ਨੇ ਭਾਜਪਾ ਦੇ ਉਮੀਦਵਾਰ ਪਹਿਲਵਾਨ ਯੋਗੇਸ਼ਵਰ ਦੱਤ ਨੂੰ ਹਰਾ ਦਿੱਤਾ। ਬੜੌਦਾ ਸੀਟ ਕਾਂਗਰਸ ਦਾ ਗੜ੍ਹ ਰਹੀ ਹੈ ਤੇ ਇੱਥੋਂ ਕਾਂਗਰਸ ਦੇ ਕ੍ਰਿਸ਼ਨ ਹੁੱਡਾ ਨੇ ਲਗਾਤਾਰ ਤਿੰਨ ਵਾਰ ਜਿੱਤ ਹਾਸਲ ਕੀਤੀ ਸੀ। ਧਿਆਨ ਰਹੇ ਕਿ ਜ਼ਿਮਨੀ ਚੋਣਾਂ ਦੇ ਆ ਰਹੇ ਰੁਝਾਨਾਂ ਵਿਚ ਵੀ ਭਾਜਪਾ ਦਾ ਹੱਥ ਉਪਰ ਹੀ ਹੈ। ਇਸੇ ਦੌਰਾਨ ਮੱਧ ਪ੍ਰਦੇਸ਼ ਵਿਚ 28 ਸੀਟਾਂ ‘ਤੇ ਜ਼ਿਮਨੀ ਚੋਣ ਹੋਈ ਸੀ, ਜਿਸ ਵਿਚ ਭਾਜਪਾ 21, ਕਾਂਗਰਸ 6 ਅਤੇ 1 ਸੀਟ ਉਤੇ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਅੱਗੇ ਸੀ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …