ਭਾਰਤ ਅਤੇ ਚੀਨ 30 ਫੀਸਦੀ ਫੌਜਾਂ ਨੂੰ ਬੁਲਾਏਗਾ ਵਾਪਸ
ਨਵੀਂ ਦਿੱਲੀ/ਬਿਊਰੋ ਨਿਊਜ਼
ਐਲ.ਏ.ਸੀ. ਉਤੇ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਤਣਾਅ ਘੱਟ ਕਰਨ ਲਈ ਭਾਰਤ ਤੇ ਚੀਨ ਵਿਚਕਾਰ ਸਹਿਮਤੀ ਬਣ ਗਈ ਹੈ ਅਤੇ ਦੀਵਾਲੀ ਤੋਂ ਪਹਿਲਾਂ ਤਣਾਅ ਖਤਮ ਹੋਣ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਦੋਵੇਂ ਧਿਰਾਂ ਪੂਰਬੀ ਲੱਦਾਖ ਦੇ ਪੈਂਗੌਂਗ ਲੇਕ ਏਰੀਏ ਵਿਚੋਂ 30 ਫੀਸਦੀ ਫੌਜ ਪਿੱਛੇ ਹਟਾਉਣ ਲਈ ਰਾਜ਼ੀ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਲੰਘੀ 6 ਨਵੰਬਰ ਨੂੰ ਕਮਾਂਡਰ ਪੱਧਰ ਦੀ ਗੱਲਬਾਤ ਹੋਈ ਸੀ, ਜਿਸ ਵਿਚ ਇਹ ਸਹਿਮਤੀ ਬਣੀ ਹੈ। ਧਿਆਨ ਰਹੇ ਕਿ ਲੰਘੀ 15 ਜੂਨ ਨੂੰ ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ ਹੋ ਗਈ ਸੀ, ਜਿਸ ਵਿਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਇਸ ਝੜਪ ਵਿਚ ਚੀਨ ਦੀ ਫੌਜ ਦਾ ਵੀ ਵੱਡਾ ਨੁਕਸਾਨ ਹੋਇਆ ਸੀ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …