
ਨਵੀਂ ਦਿੱਲੀ/ਬਿਊਰੋ ਨਿਊਜ਼
ਰਿਪਬਲਿਕ ਟੀਵੀ ਦੇ ਐਡੀਟਰ ਇਨ ਚੀਫ ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਨੇ ਅੱਜ ਅੰਤਰਿਮ ਬੇਲ ਦੇ ਦਿੱਤੀ ਹੈ। ਮਾਨਯੋਗ ਜਸਟਿਸ ਚੰਦਰਚੂੜ ਦੀ ਬੈਂਚ ਨੇ ਅਰਨਬ ਦੇ ਨਾਲ ਦੋ ਹੋਰ ਆਰੋਪੀਆਂ ਨਿਤੀਸ਼ ਸ਼ਾਰਦਾ ਅਤੇ ਪ੍ਰਵੀਨ ਰਾਜੇਸ਼ ਸਿੰਘ ਨੂੰ 50 ਹਜ਼ਾਰ ਰੁਪਏ ਦੇ ਬਾਂਡ ‘ਤੇ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਜ਼ਮਾਨਤ ਦੇ ਆਦੇਸ਼ਾਂ ‘ਤੇ ਤੁਰੰਤ ਅਮਲ ਕਰਨ ਲਈ ਕਿਹਾ ਹੈ। ਧਿਆਨ ਰਹੇ ਕਿ ਅਰਨਬ ‘ਤੇ 2018 ਵਿਚ ਇਕ ਇੰਟੀਰੀਅਰ ਡਿਜ਼ਾਈਨਰ ਨੂੰ ਆਤਮ ਹੱਤਿਆ ਲਈ ਉਕਸਾਉਣ ਦਾ ਆਰੋਪ ਹੈ। ਇਸ ਮਾਮਲੇ ਵਿਚ ਮੁੰਬਈ ਪੁਲਿਸ ਨੇ ਅਰਨਬ ਨੂੰ ਗ੍ਰਿਫਤਾਰ ਕੀਤਾ ਸੀ। ਬੰਬੇ ਹਾਈਕੋਰਟ ਨੇ ਅਰਨਬ ਦੀ ਜ਼ਮਾਨਤ ਅਰਜ਼ੀ ਠੁਕਰਾ ਦਿੱਤੀ ਸੀ, ਇਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।